03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੰਦੀ ਸਿੰਘ ਰਿਹਾਈ ਮਾਰਚ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਏ ਗਏ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਜਿੱਥੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਉੱਥੇ ਹੀ ਵੱਖ - ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਵੱਡੀ ਗਿਣਤੀ ਵਿਚ ਕਿਸਾਨਾਂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਮੁਹਾਲੀ ਵਿਖੇ ਲੰਮੇਂ-ਸਮੇਂ ਤੋਂ ਮੋਰਚਾ ਲਗਾਇਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਏ ਗਏ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਜਿੱਥੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਉੱਥੇ ਹੀ ਵੱਖ - ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਵੱਡੀ ਗਿਣਤੀ ਵਿਚ ਕਿਸਾਨਾਂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਮੁਹਾਲੀ ਵਿਖੇ ਲੰਮੇਂ-ਸਮੇਂ ਤੋਂ ਮੋਰਚਾ ਲਗਾਇਆ ਹੋਇਆ ਹੈ। ਜਿੱਥੋਂ ਕਈ ਵੱਡੇ ਸੰਘਰਸ਼ ਪ੍ਰੋਗਰਾਮ ਵੀ ਉਲੀਕੇ ਗਏ, ਪ੍ਰੰਤੂ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ ਜਿਸ ਕਰਕੇ ਹੁਣ ਕੌਮੀ ਇਨਸਾਫ਼ ਵਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ, ਕਿਸਾਨ ਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਹ ਵੱਡਾ ਸੰਘਰਸ਼ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਨੂੰ ਸਾਰੇ ਵਰਗਾਂ ਦੇ ਲੋਕਾਂ ਪਾਸੋਂ ਉਮੀਦ ਨਾਲੋਂ ਵੀ ਵੱਧ ਸਹਿਯੋਗ ਮਿਲਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਬਿਨਾ ਸ਼ਰਤ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਰਾਹ ਪੱਧਰਾ ਕਰੇ। ਇਸ ਮੌਕੇ ’ਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ, ਮਲਕੀਤ ਸੇਖੋਂ, ਭਾਕਿਯੂ ਕ੍ਰਾਂਤੀਕਾਰੀ ਦੇ ਪ੍ਰਧਾਨ ਡਾ ਦਰਸ਼ਨ ਪਾਲ, ਭਾਕਿਯੂ ਖੋਸਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਭਾਕਿਯੂ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸਤਨਾਮ ਸਿੰਘ ਬਹਿਰੂ, ਜਗਮੋਹਨ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਗਸੀਰ ਸਿੰਘ ਢੁਡੀਕੇ, ਸੁਖਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਪ੍ਰਕਿਰਿਆ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਵਿਭਾਗੀ ਅਧਿਕਾਰੀ ਅਗਲੀ ਖ਼ਬਰ ਨਵੋਦਿਆ ਵਿਦਿਆਲਿਆ ਸੰਧੂਆਂ ’ਚ ਨੌਵੀਂ ਅਤੇ ਗਿਆਰ੍ਹਵੀਂ ’ਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਆਖ਼ਰੀ ਮਿਤੀ 15 ਅਕਤੂਬਰ
Ad Position 24