03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਖ਼ਰੀਦ ਪ੍ਰਕਿਰਿਆ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਵਿਭਾਗੀ ਅਧਿਕਾਰੀ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)- ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਵਿਭਾਗੀ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ। ਇਹ ਹਦਾਇਤਾਂ ਐਸ.

Ad Position 21
No active advertisement
ਐਸ. ਡੀ. ਐਮ. ਕਰਣ ਗੁਪਤਾ ਮੰਡੀ ਅਧਿਕਾਰੀਆਂ ਤੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)- ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਵਿਭਾਗੀ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ। ਇਹ ਹਦਾਇਤਾਂ ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਮੰਡੀਆਂ ਵਿਚ ਤਾਇਨਾਤ ਖ਼ਰੀਦ ਇੰਸਪੈਕਟਰਾਂ, ਆੜ੍ਹਤੀਆਂ ਤੇ ਮਿੱਲ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀਆਂ। ਐਸ. ਡੀ. ਐਮ. ਗੁਪਤਾ ਨੇ ਖ਼ਰੀਦ ਪ੍ਰਬੰਧਾਂ ਨਾਲ ਸਬੰਧਿਤ ਅਧਿਕਾਰੀਆਂ ਨੂੰ ਝੋਨੇ ਦੇ ਖ਼ਰੀਦ ਰੋਜ਼ਾਨਾ ਆਪਣੇ ਪੱਧਰ ਤੇ ਹਰ ਪਹਿਲੂ ਤੇ ਧਿਆਨ ਦੇਣ ਲਈ ਕਿਹਾ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚ ਆਉਣ ਵਾਲੀ ਫ਼ਸਲ ਦੀ ਸਰਕਾਰੀ ਖ਼ਰੀਦ ਨਿਰਧਾਰਿਤ ਨਿਯਮਾਂ ਅਨੁਸਾਰ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸਮੇਂ ਸਿਰ ਹੋ ਸਕੇ ਅਤੇ ਖ਼ਰੀਦੀ ਗਈ ਫ਼ਸਲ ਦੀ ਬਣਦੀ ਅਦਾਇਗੀ ਸਬੰਧਿਤ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਕੀਤੀ ਜਾ ਸਕੇ। ਇਸ ਮੌਕੇ ਡੀ. ਐਮ. ਮਾਰਕਫੈੱਡ, ਡੀ. ਐਮ. ਮਾਰਕੀਟ ਕਮੇਟੀ ਸਰਹਿੰਦ, ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜ਼ਰਾ, ਫੂਡ ਸਪਲਾਈ ਅਫ਼ਸਰ ਕੇਵਲ ਸਿੰਘ, ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨਾਲ ਲਗਾਤਾਰ ਜੁੜਨਾ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ- ਗੈਰੀ ਬੜਿੰਗ ਅਗਲੀ ਖ਼ਬਰ ਬੰਦੀ ਸਿੰਘ ਰਿਹਾਈ ਮਾਰਚ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ
Ad Position 24