03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੇ ਹੀ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ- ਡਾ. ਅਰਜਨ ਸਿੰਘ

ਅਮਲੋਹ, 2 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 03-10-2026
ਅਮਲੋਹ, 2 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਡਾ. ਅਰਜਨ ਸਿੰਘ ਨੇ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਸਨ, ਪਰ ਮੌਜੂਦਾ ਸਮੇਂ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਵਿਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਵਾਏ ਗਏ ਸਨ, ਹੁਣ ਲੋਕਾਂ ਵਲੋਂ ਰਾਸ਼ਨ ਅਤੇ ਹੋਰ ਸਹੂਲਤਾਂ ਸਬੰਧੀ ਮੁਸ਼ਕਲਾਂ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਮਿਲਣਾ ਯਕੀਨੀ ਬਣਾਇਆ ਜਾਵੇ। ਡਾ. ਅਰਜਨ ਸਿੰਘ ਨੇ ਕਿਹਾ ਕਿ ਲੋੜਵੰਦ ਲੜਕੀਆਂ ਲਈ ਸ਼ਗਨ ਸਕੀਮ, ਬਜ਼ੁਰਗਾਂ ਦੀ ਪੈਨਸ਼ਨ ਅਤੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਮਿਲਦੀ ਸਹਾਇਤਾ ਵਰਗੀਆਂ ਸਹੂਲਤਾਂ ਸਬੰਧੀ ਵੀ ਲੋਕਾਂ ਵਿਚ ਸਵਾਲ ਹਨ। ਉਨ੍ਹਾਂ ਕਿਹਾ ਕਿ ਐਸ.ਸੀ ਸਮਾਜ ਦੇ ਲੋਕਾਂ ਨੂੰ ਆਪਣੇ ਪਿੰਡਾਂ ਵਿਚ ਆਉਣ ਵਾਲੇ ਸਿਆਸੀ ਨੁਮਾਇੰਦਿਆਂ ਨੂੰ ਸਰਕਾਰ ਵਲੋਂ ਐਸ.ਸੀ ਸਮਾਜ ਲਈ ਕੀਤੇ ਕੰਮਾਂ ਅਤੇ ਦਿੱਤੀਆਂ ਸਹੂਲਤਾਂ ਬਾਰੇ ਸਵਾਲ ਜ਼ਰੂਰ ਪੁੱਛਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। 02 ਐਫਜੀਐਸ02 ਡਾ. ਅਰਜਨ ਸਿੰਘ
Ad Position 22
No active advertisement
ਪਿਛਲੀ ਖ਼ਬਰ ਸਵ. ਹਰਦੇਵ ਕੌਰ ਅਮਰਾਲਾ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬਾਹਰਾ ਕਾਲਜ ਆਫ਼ ਲਾਅ ਵਲੋਂ ਦੋ ਰੋਜ਼ਾ ਇੰਟਰ - ਕਾਲਜ ਸ਼ਤਰੰਜ ਟੂਰਨਾਮੈਂਟ
Ad Position 24