04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ’ਚ ਵਧੇਗੀ ਸਿਆਸੀ ਧੜੇਬੰਦੀ-ਗੁਰਪ੍ਰੀਤ ਸਿੰਘ ਜੀ.ਪੀ.

ਸੰਘੋਲ 3 ਅਕਤੂਬਰ (ਪਰਮਵੀਰ ਸਿੰਘ ਧਨੋਆ)-ਆਮ ਆਦਮੀ ਪਾਰਟੀ ਦੇ ਐਸ. ਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.

Ad Position 21
No active advertisement
‘ਆਪ’ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ (ਜੀ.ਪੀ) ਲੋਕ ਮਿਲਣੀ ਦੌਰਾਨ ਪਾਰਟੀ ਸਮਰਥਕਾਂ ਤੇ ਆਗੂਆਂ ਨਾਲ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 04-10-2026
ਸੰਘੋਲ 3 ਅਕਤੂਬਰ (ਪਰਮਵੀਰ ਸਿੰਘ ਧਨੋਆ)-ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਵਿਚ ਇਕ ਹੋਰ ਧੜਾ ਵਧ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵਿਚ ਧੜਿਆਂ ਕਾਰਨ ਲੜਾਈ ਹੋਰ ਵੀ ਵੱਧ ਜਾਵੇਗੀ। ਗੁਰਪ੍ਰੀਤ ਸਿੰਘ ਪਿੰਡ ਕਾਲੇਵਾਲ ਵਿਖੇ ਲੋਕ ਮਿਲਣੀ ਤੋਂ ਬਾਅਦ ਪੱਤਰਕਾਰਾਂ ਦੇ ਰੂਬਰੂ ਹੋ ਰਹੇ ਸਨ। ਇਸ ਮਿਲਣੀ ਦੌਰਾਨ ਪਿੰਡ ਦੀ ਪੰਚਾਇਤ ਨੇ ਸਰਪੰਚ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਵਿਚ ਗੁਰਪ੍ਰੀਤ ਸਿੰਘ ਜੀ.ਪੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਜੀ.ਪੀ ਨੇ ਕਿਹਾ ਕਿ ਇਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੱਦ ਦਾ ਆਗੂ ਕਿਸੇ ਵੀ ਪਾਰਟੀ ਕੋਲ ਨਹੀਂ ਹੈ ਜਿਸ ਕਰਕੇ ਸਾਰੀਆਂ ਹੀ ਪਾਰਟੀਆਂ ਭਗਵੰਤ ਮਾਨ ਖ਼ਿਲਾਫ਼ ਕੂੜ ਪ੍ਰਚਾਰ ਕਰਨ ’ਚ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਭਗਵੰਤ ਮਾਨ ਵਲੋਂ ਜੋ ਕੰਮ ਹਰ ਵਰਗ ਲਈ ਕੀਤੇ ਗਏ ਹਨ, ਉਹ 70 ਸਾਲਾਂ ਵਿਚ ਕਿਸੇ ਵੀ ਪਾਰਟੀ ਨੇ ਸੁਪਨੇ ਵਿਚ ਨਹੀਂ ਸੋਚੇ ਹੋਣਗੇ। ਜਿਸ ਕਰਕੇ ਲੋਕ ਅਕਾਲੀ, ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਸੁਆਲ ਕਰ ਰਹੇ ਹਨ। ਲੋਕਾਂ ਦਾ ਮੋਹ ਹੁਣ ਰਵਾਇਤੀ ਪਾਰਟੀਆਂ ਤੋਂ ਭੰਗ ਹੋ ਗਿਆ ਹੈ ਅਤੇ ਸੂਬੇ ਦੇ ਲੋਕ ਦੁਬਾਰਾ ਤੋਂ ਆਮ ਆਦਮੀ ਪਾਰਟੀ ਨੂੰ ਸਤ੍ਹਾ ਵਿਚ ਲਿਆਉਣ ਲਈ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੀ ਜਨਤਾ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦੇਵੇਗੀ ਤਾਂ ਉਹ ਵੇਰਕਾ ਵਰਗੇ ਵੱਡੇ ਉਦਯੋਗ ਹਲਕੇ ਵਿਚ ਲਿਆਉਣਗੇ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਸਿੰਘ ਗੁਰਿੰਦਰ ਸਿੰਘ ਗੋਗੀ, ਜੁਝਾਰ ਸਿੰਘ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਔਜਲਾ , ਪੀ.ਏ ਜਸਵੀਰ ਸਿੰਘ ਭਾਦਲਾ, ਪੰਚ ਰਾਮ ਸਿੰਘ, ਸੁਰਜੀਤ ਸਿੰਘ ਕਾਲੇਵਾਲ, ਰਣਜੀਤ ਸਿੰਘ, ਪੰਚ ਵਰਿੰਦਰ ਸਿੰਘ, ਪੰਚ ਹਰਜੀਤ ਕੌਰ, ਪੰਚ ਗੁਰਪ੍ਰੀਤ ਸਿੰਘ, ਸੁਸਾਇਟੀ ਮੈਂਬਰ ਅਵਤਾਰ ਸਿੰਘ, ਜਸਵੀਰ ਸਿੰਘ, ਮਲਕੀਤ ਸਿੰਘ, ਤਲਵਿੰਦਰ ਸਿੰਘ, ਚਰਨਜੀਤ ਸਿੰਘ, ਟਿੰਕੂ ਖੇੜੀ, ਸਤੀਸ਼ ਬਿਰਲਾ, ਜਸਵੰਤ ਸਿੰਘ, ਹਰਦੀਪ ਸਿੰਘ ਭੁੱਲਰ, ਸਾਬਕਾ ਸਰਪੰਚ ਨਰਿੰਦਰ ਸਿੰਘ ਮੁੱਲਾਂਪੁਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਮਿਹਨਤ ਕਰਨ- ਰਣਦੀਪ ਸਿੰਘ ਨਾਭਾ
Ad Position 24