03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਾਰਡ ਨੰਬਰ 9 ਦੀਆਂ ਕੱਚੀਆਂ ਗਲੀਆਂ ਨੂੰ ਲੈ ਕੇ ਰਾਜੂ ਖੰਨਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਮਲੋਹ, 3 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਅਮਲੋਹ ਸ਼ਹਿਰ ਦੇ ਵਾਰਡ ਨੰਬਰ 9 ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 04-10-2026
ਅਮਲੋਹ, 3 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਅਮਲੋਹ ਸ਼ਹਿਰ ਦੇ ਵਾਰਡ ਨੰਬਰ 9 ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਜਿਸ ਦੌਰਾਨ ਲੋਕਾਂ ਨੇ ਕੱਚੀਆਂ ਅਤੇ ਅਧੂਰੀਆਂ ਪਈਆਂ ਗਲੀਆਂ ਦੀ ਸਮੱਸਿਆ ਤੋਂ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਗਲੀਆਂ ਵਿਚ ਚਿੱਕੜ ਅਤੇ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਗਰ ਕੌਂਸਲ ਅਤੇ ਐਸ.ਡੀ.ਐਮ.ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਸਬੰਧਿਤ ਅਧਿਕਾਰੀਆਂ ਨਾਲ ਗੱਲ ਕਰਕੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਵਾਰਡ ਨੰਬਰ 9 ਦੀਆਂ ਗਲੀਆਂ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਵਾਰਡ ਵਾਸੀਆਂ ਨਾਲ ਮਿਲ ਕੇ ਨਗਰ ਕੌਂਸਲ ਦੇ ਅਧਿਕਾਰੀਆਂ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ ਅਤੇ ਲੋੜ ਪੈਣ ’ਤੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਵੀ ਕੀਤਾ ਜਾਵੇਗਾ। ਰਾਜੂ ਖੰਨਾ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਵਾਰਡ ਦੇ ਸਾਰੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਸ਼ੁਰੂ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਔਰਤਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 6 ਦਿਨਾ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਬਸੀ ਪਠਾਣਾਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਸਕੂਟਰੀ ਸਵਾਰ ਕਾਬੂ
Ad Position 24