03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਖ਼ਸਤਾ-ਹਾਲ ਸੜਕਾਂ ਦਾ ਚੁੱਕਿਆ ਮੁੱਦਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਕੋਰਾ ਝੂਠ ਕਰਾਰ ਦਿੰਦਿਆਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦੀ ਮਾੜੀ ਹਾਲਤ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਰਹੀਆਂ ਹਨ। ਚੁੰਨ੍ਹੀ ਨੇ ਕਿਹਾ ਕਿ ਹਲਕਾ ਬਸੀ ਪਠਾਣਾਂ ਦੇ ਪਿੰਡ ਚੁੰਨੀ ਕਲਾਂ ਤੋਂ ਭਗਤਪੁਰਾ ਅਤੇ ਬੀਰਾ ਮਾਜਰੀ ਨੂੰ ਜਾਂਦੀ ਮੁੱਖ ਸੜਕ ਦਾ ਬਹੁਤ ਹੀ ਬੁਰਾ ਹਾਲ ਹੈ।

Ad Position 21
No active advertisement
ਅਜੀਤ ਡੈਸਕ 04-10-2026
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਕੋਰਾ ਝੂਠ ਕਰਾਰ ਦਿੰਦਿਆਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦੀ ਮਾੜੀ ਹਾਲਤ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਰਹੀਆਂ ਹਨ। ਚੁੰਨ੍ਹੀ ਨੇ ਕਿਹਾ ਕਿ ਹਲਕਾ ਬਸੀ ਪਠਾਣਾਂ ਦੇ ਪਿੰਡ ਚੁੰਨੀ ਕਲਾਂ ਤੋਂ ਭਗਤਪੁਰਾ ਅਤੇ ਬੀਰਾ ਮਾਜਰੀ ਨੂੰ ਜਾਂਦੀ ਮੁੱਖ ਸੜਕ ਦਾ ਬਹੁਤ ਹੀ ਬੁਰਾ ਹਾਲ ਹੈ। ਸੜਕ ਵਿਚ ਵੱਡੇ-ਵੱਡੇ ਟੋਏ ਪੈਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਵੀ ਨੁਮਾਇੰਦਾ ਇਸ ਵੱਲ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਵੀ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਸਰਕਾਰ ਨੂੰ ਇਸ ਸੜਕ ਨੂੰ ਬਣਾਉਣ ਲਈ ਅਪੀਲ ਕੀਤੀ ਸੀ, ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਅੱਜ ਫਿਰ ਵੱਖ-ਵੱਖ ਪਿੰਡਾਂ ਦੇ ਆਗੂਆਂ ਨੂੰ ਨਾਲ ਲੈ ਕੇ ਉਨ੍ਹਾਂ ਨੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ, ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸੜਕ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਬਲਿਹਾਰ ਸਿੰਘ ਚੁੰਨ੍ਹੀ ਨੇ ਕਿਹਾ ਕਿ ਹੁਣ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਖੂਨ-ਪਸੀਨੇ ਦੀ ਕਮਾਈ ਵਾਲੀ ਫ਼ਸਲ ਟਰੈਕਟਰ-ਟਰਾਲੀਆਂ ਰਾਹੀਂ ਅਨਾਜ ਮੰਡੀ ਵਿਚ ਲੈ ਕੇ ਆਉਣੀ ਪੈਂਦੀ ਹੈ। ਟੁੱਟੀ ਹੋਈ ਸੜਕ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਲਿਹਾਰ ਸਿੰਘ ਚੁੰਨੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ-ਅੰਦਰ ਕੋਈ ਅਧਿਕਾਰੀ ਜਾਂ ਸਰਕਾਰ ਦਾ ਨੁਮਾਇੰਦਾ ਇਸ ਸੜਕ ਦੀ ਸਾਰ ਨਹੀਂ ਲੈਂਦਾ ਤਾਂ ਉਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੀ.ਟੀ. ਰੋਡ ’ਤੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ’ਤੇ ਸਰਪੰਚ ਗੁਰਦੀਪ ਸਿੰਘ ਭਗਤਪੁਰਾ, ਅਜੈਬ ਸਿੰਘ ਬਡਾਲੀ ਮਾਈ ਕੀ, ਮਨਪ੍ਰੀਤ ਸਿੰਘ ਮਨੀ ਚੁੰਨੀ ਖ਼ੁਰਦ, ਡਾਇਰੈਕਟਰ ਜਤਿੰਦਰ ਸਿੰਘ, ਸਰਬਜੀਤ ਸਿੰਘ ਛੋਟਾ, ਗੁਰਮੁਖ ਸਿੰਘ, ਕਾਲਾ ਪੱਤੋਂ, ਜਸਵਿੰਦਰ ਸਿੰਘ ਬਾਸੀਆਂ, ਮਨਦੀਪ ਸਿੰਘ ਚੁੰਨੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ’ਚ ਫਿਰੌਤੀ ਮਾਮਲਿਆਂ ਸੰਬੰਧੀ 5 ਪੰਜਾਬੀ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਡਾਂਡੀ ਮਾਰਚ ਰਾਹੀਂ ਜੀ.ਪੀ.ਐਸ. ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਸਿਧਾਂਤਾਂ ਦਾ ਦਿੱਤਾ ਸੰਦੇਸ਼
Ad Position 24