05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੁਲਿਸ ਨੂੰ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)- ਪੁਲਿਸ ਚੌਂਕੀ ਨਬੀਪੁਰ ਅਧੀਨ ਆਉਂਦੇ ਪਿੰਡ ਭੱਟਮਾਜਰਾ ਦੇ ਨੇੜਿਉਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਦੀ ਸੂਚਨਾ ’ਤੇ ਪਿੰਡ ਭੱਟ ਮਾਜਰਾ ਵਿਖੇ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ ਹੈ।

Ad Position 21
No active advertisement
ਅਜੀਤ ਡੈਸਕ 05-10-2026
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)- ਪੁਲਿਸ ਚੌਂਕੀ ਨਬੀਪੁਰ ਅਧੀਨ ਆਉਂਦੇ ਪਿੰਡ ਭੱਟਮਾਜਰਾ ਦੇ ਨੇੜਿਉਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਦੀ ਸੂਚਨਾ ’ਤੇ ਪਿੰਡ ਭੱਟ ਮਾਜਰਾ ਵਿਖੇ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 70-75 ਸਾਲ ਦੇ ਕਰੀਬ ਪ੍ਰਤੀਤ ਹੁੰਦੀ ਹੈ। ਪੁਲਿਸ ਮੁਤਾਬਿਕ ਉਕਤ ਵਿਅਕਤੀ ਦਾ ਸਰੀਰ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸਿਆ ਹੋਇਆ ਸੀ, ਜਿਸ ਕਾਰਨ ਉਸ ਦੀ ਸ਼ਨਾਖ਼ਤ ਕਰਨ ਵਿਚ ਮੁਸ਼ਕਿਲ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਚੌਂਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਆਸ-ਪਾਸ ਦੇ ਪਿੰਡਾਂ ਵਿਚ ਇਸ ਸਬੰਧੀ ਇਤਲਾਹ ਭੇਜ ਦਿੱਤੀ ਗਈ ਹੈ ਤਾਂ ਜੋ ਮ੍ਰਿਤਕ ਦੇ ਵਾਰਸਾਂ ਦਾ ਪਤਾ ਲਗਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਬਾਈਕਾਟ ਅਗਲੀ ਖ਼ਬਰ ਝੋਨੇ ਦੀ ਆਨਲਾਈਨ ਫ਼ੋਟੋ ਵਾਲਾ ਨਿਯਮ ਕਿਸਾਨਾਂ ਨਾਲ ਸਰਾਸਰ ਧੱਕੇਸ਼ਾਹੀ- ਬਲਜੀਤ ਸਿੰਘ ਭੁੱਟਾ
Ad Position 24