05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਬਾਈਕਾਟ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਲਛਮਣ ਸਿੰਘ ਨਬੀਪੁਰ, ਸੁਪਿੰਦਰ ਸਿੰਘ, ਜਗਵਿੰਦਰ ਗਰੇਵਾਲ, ਜਸਪਾਲ ਸਿੰਘ ਢੀਂਡਸਾ, ਕੁਲਜੀਤ ਸਿੰਘ ਦੀ ਅਗਵਾਈ ਵਿਚ ਪ੍ਰਾਇਮਰੀ ਸਕੂਲ ਖੇਡਾਂ ਸਬੰਧੀ ਗੂਗਲ ਮੀਟ ’ਤੇ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਗੂਗਲ ਮੀਟ ਉਪਰੰਤ ਆਗੂਆਂ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਸਰਕਾਰ ਸੂਬੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਨਾਂਅ ’ਤੇ 1700 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਕੇ ਵੱਡੇ ਪੱਧਰ ’ਤੇ ਸਿਆਸੀ ਖੇਡਾਂ ਕਰਵਾ ਰਹੀ ਹੈ ਅਤੇ ਦੂਜੇ ਪਾਸੇ ਪਿਛਲੇ ਕਈ ਸਾਲਾਂ ਤੋਂ ਪ੍ਰਾਇਮਰੀ ਸਕੂਲ ਖੇਡਾਂ ਲਈ ਨਾ ਮਾਤਰ ਫ਼ੰਡ ਭਾਵ ਸੈਂਟਰ ਪੱਧਰੀ ਖੇਡਾਂ ਲਈ ਦੋ ਹਜ਼ਾਰ ਰੁਪਏ ਅਤੇ ਬਲਾਕ ਪੱਧਰੀ ਖੇਡਾਂ ਲਈ ਪੰਜ ਹਜ਼ਾਰ ਰੁਪਏ ਦਾ ਫ਼ੰਡ ਜਾਰੀ ਕੀਤਾ ਜਾਂਦਾ ਹੈ, ਜੋ ਕਿ ਖੇਡਾਂ ਮੁਕੰਮਲ ਹੋਣ ਤੋਂ ਸੱਤ-ਅੱਠ ਮਹੀਨੇ ਬਾਅਦ ਦਿੱਤਾ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 05-10-2026
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਲਛਮਣ ਸਿੰਘ ਨਬੀਪੁਰ, ਸੁਪਿੰਦਰ ਸਿੰਘ, ਜਗਵਿੰਦਰ ਗਰੇਵਾਲ, ਜਸਪਾਲ ਸਿੰਘ ਢੀਂਡਸਾ, ਕੁਲਜੀਤ ਸਿੰਘ ਦੀ ਅਗਵਾਈ ਵਿਚ ਪ੍ਰਾਇਮਰੀ ਸਕੂਲ ਖੇਡਾਂ ਸਬੰਧੀ ਗੂਗਲ ਮੀਟ ’ਤੇ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਗੂਗਲ ਮੀਟ ਉਪਰੰਤ ਆਗੂਆਂ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਸਰਕਾਰ ਸੂਬੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਨਾਂਅ ’ਤੇ 1700 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਕੇ ਵੱਡੇ ਪੱਧਰ ’ਤੇ ਸਿਆਸੀ ਖੇਡਾਂ ਕਰਵਾ ਰਹੀ ਹੈ ਅਤੇ ਦੂਜੇ ਪਾਸੇ ਪਿਛਲੇ ਕਈ ਸਾਲਾਂ ਤੋਂ ਪ੍ਰਾਇਮਰੀ ਸਕੂਲ ਖੇਡਾਂ ਲਈ ਨਾ ਮਾਤਰ ਫ਼ੰਡ ਭਾਵ ਸੈਂਟਰ ਪੱਧਰੀ ਖੇਡਾਂ ਲਈ ਦੋ ਹਜ਼ਾਰ ਰੁਪਏ ਅਤੇ ਬਲਾਕ ਪੱਧਰੀ ਖੇਡਾਂ ਲਈ ਪੰਜ ਹਜ਼ਾਰ ਰੁਪਏ ਦਾ ਫ਼ੰਡ ਜਾਰੀ ਕੀਤਾ ਜਾਂਦਾ ਹੈ, ਜੋ ਕਿ ਖੇਡਾਂ ਮੁਕੰਮਲ ਹੋਣ ਤੋਂ ਸੱਤ-ਅੱਠ ਮਹੀਨੇ ਬਾਅਦ ਦਿੱਤਾ ਜਾਂਦਾ ਹੈ। ਇਸ ਤੋਂ ਇਹ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ, ਪ੍ਰਾਇਮਰੀ ਸਕੂਲਾਂ ਵਿਚ ਪੜ੍ਹ ਰਹੇ ਗ਼ਰੀਬ ਵਿਦਿਆਰਥੀਆਂ ਪ੍ਰਤੀ ਸੰਜੀਦਾ ਨਹੀਂ ਹੈ। ਜਦ ਕਿ ਇਨ੍ਹਾਂ ਗ਼ਰੀਬ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਉਣ, ਖੇਡਾਂ ਦੀ ਤਿਆਰੀ, ਰਿਫਰੈਸ਼ਮੈਂਟ, ਆਣ-ਜਾਣ ਦਾ ਖ਼ਰਚ ਅਧਿਆਪਕ ਆਪਣੇ ਪੱਲੇ ਤੋਂ ਪੈਸੇ ਖ਼ਰਚ ਕੇ ਕਰਵਾ ਰਹੇ ਹਨ। ਬਲਾਕ ਪੱਧਰੀ ਖੇਡਾਂ ਵਿਚ ਲਗਭਗ ਇਕ ਲੱਖ ਰੁਪਏ ਦਾ ਖਰਚਾ ਪ੍ਰਤੀ ਬਲਾਕ ਆ ਜਾਂਦਾ ਹੈ, ਜੋ ਅਧਿਆਪਕਾਂ ’ਤੇ ਵੰਡ ਦਿੱਤਾ ਜਾਂਦਾ ਹੈ, ਜੋ ਕਿ ਅਧਿਆਪਕਾਂ ’ਤੇ ਵਿੱਤੀ ਬੋਝ ਹੈ। ਆਗੂਆਂ ਨੇ ਇਨ੍ਹਾਂ ਖੇਡਾਂ ਨੂੰ ਵਧੀਆ ਢੰਗ ਨਾਲ ਕਰਵਾਉਣ ਲਈ ਉੱਚ ਅਧਿਕਾਰੀਆਂ ਵਲੋਂ ਅਧਿਆਪਕਾਂ ਨੂੰ ਧਮਕਾਉਣ ਦੇ ਵੀ ਕਥਿਤ ਦੋਸ਼ ਲਗਾਏ। ਉਨ੍ਹਾਂ ਦੱਸਿਆ ਕਿ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਇਸ ਸਾਲ ਬਿਨਾਂ ਕਿਸੇ ਗਰਾਂਟ ਤੋਂ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਦਾ ਮੁਕੰਮਲ ਰੂਪ ਵਿਚ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 228 ਬਲਾਕ ਹਨ, ਜੇਕਰ ਹਰੇਕ ਬਲਾਕ ਨੂੰ ਇਕ ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇ ਤਾਂ ਲਗਪਗ ਸਵਾ ਦੋ ਕਰੋੜ ਰੁਪਏ ਖ਼ਰਚ ਆਉਂਦਾ ਹੈ, ਜੋ ਪੰਜਾਬ ਸਰਕਾਰ ਲਈ ਬਹੁਤ ਵੱਡੀ ਰਕਮ ਨਹੀਂ ਹੈ। ਇਸ ਲਈ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਨਾਲ-ਨਾਲ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਜਾਣ ਤਾਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਲਈ ਗਰਾਂਟ ਤੁਰੰਤ ਜਾਰੀ ਕੀਤੀ ਜਾਵੇ, ਜੇਕਰ ਪੰਜਾਬ ਸਰਕਾਰ ਵਲੋਂ ਖੇਡਾਂ ਸਬੰਧੀ ਗਰਾਂਟ ਤੁਰੰਤ ਜਾਰੀ ਨਾ ਕੀਤੀ ਗਈ ਤਾਂ ਪ੍ਰਾਇਮਰੀ ਸਕੂਲ ਖੇਡਾਂ ਦਾ ਬਾਈਕਾਟ ਕੀਤਾ ਜਾਵੇਗਾ। ਇਸ ਗੂਗਲ ਮੀਟ ਵਿਚ ਜਗਤਾਰ ਸਿੰਘ ਫੈਜੁੱਲਾਪੁਰ, ਜਤਿੰਦਰ ਸਿੰਘ, ਬੇਅੰਤ ਸਿੰਘ ਭਾਂਬਰੀ, ਬਲਵੰਤ ਸਿੰਘ ਟਿਵਾਣਾ, ਅਮਰਜੀਤ ਸਿੰਘ, ਰਾਜਵਿੰਦਰ ਸਿੰਘ ਖੇੜਾ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਆਸ਼ੂਤੋਸ਼ ਧੀਮਾਨ, ਗੁਲਸ਼ਨ ਕੁਮਾਰ, ਪ੍ਰਗਟ ਸਿੰਘ ਅੰਨੀਆ, ਅਮਰਜੀਤ ਵਰਮਾ, ਭੁਪਿੰਦਰ ਸਿੰਘ ਅਮਲੋਹ, ਗੁਰਪਾਲ ਸਿੰਘ, ਗਗਨਜੀਤ ਸਿੰਘ, ਸੁਖਵਿੰਦਰ ਸਿੰਘ ਅੰਨੀਆ, ਮਨਜੀਤ ਸਿੰਘ, ਪ੍ਰੇਮਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਮਾਜਰੀ ਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪੁਲਿਸ ਨੂੰ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ
Ad Position 24