ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ- ਰਾਜੂ ਖੰਨਾ
ਅਮਲੋਹ, 4 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਪਿੰਡ ਰੰਘੇੜੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਕਰਵਾਈ ਮੀਟਿੰਗ ਵਿੱਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਅਮਲੋਹ, 4 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਪਿੰਡ ਰੰਘੇੜੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਕਰਵਾਈ ਮੀਟਿੰਗ ਵਿੱਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਗਤੀਵਿਧੀਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਲਈ ਉਸਾਰੂ ਮਾਹੌਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਜਥੇਦਾਰ ਹਰਬੰਸ ਸਿੰਘ ਬਡਾਲੀ, ਸਿਕੰਦਰ ਸਿੰਘ ਮੋਤੀ, ਸਾਬਕਾ ਸਰਪੰਚ ਜਸਪਾਲ ਸਿੰਘ ਘੋਲਾ ਅਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰੰਘੇੜੀ, ਭਗਵੰਤ ਸਿੰਘ ਗੱਗੀ ਸਰਪੰਚ, ਗੁਰਮੁੱਖ ਸਿੰਘ ਝੰਬਾਲਾ, ਐਸ.ਓ.ਆਈ ਦੇ ਜ਼ਿਲ੍ਹਾ ਪ੍ਰਧਾਨ ਸਹਿਜ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਰੰਘੇੜੀ, ਹਲਕਾ ਪ੍ਰਧਾਨ ਵਿਪਨ ਕੁਮਾਰ ਪ੍ਰਿੰਸ, ਰਾਹੁਲ ਸੰਗਰ, ਗੁਰਸੇਵਕ ਸਿੰਘ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ, ਸੋਨੀ ਰੰਘੇੜੀ, ਸੰਦੀਪ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ, ਗੁਰਕੀਰਤ ਸਿੰਘ, ਸਤਨਾਮ ਸਿੰਘ, ਰੁਪਿੰਦਰ ਸਿੰਘ,ਸਵਰਨ ਸਿੰਘ, ਜਰਨੈਲ ਸਿੰਘ, ਗਗਨਦੀਪ ਸਿੰਘ, ਸ਼ਨੀ ਰੰਘੇੜੀ, ਜੋਤ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਨੌਜਵਾਨ ਮੌਜੂਦ ਸਨ।