05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਚਲਾਈ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਭਾਗ ਅਤੇ ਖੇਤੀਬਾੜੀ ਵਿਭਾਗ ਵਲੋਂ ਸਵੱਛ ਭਾਰਤ ਅਭਿਆਨ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 05-10-2026
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਭਾਗ ਅਤੇ ਖੇਤੀਬਾੜੀ ਵਿਭਾਗ ਵਲੋਂ ਸਵੱਛ ਭਾਰਤ ਅਭਿਆਨ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਕੀਤੀ। ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸਫ਼ਾਈ ਕਰਦਿਆਂ ਲੋਕਾਂ ਨੂੰ ਜਨਤਕ ਸਥਾਨਾਂ ਨੂੰ ਸਾਫ਼ ਰੱਖਣ ਅਤੇ ਕੂੜਾ-ਕਰਕਟ ਦੀ ਸਹੀ ਸੰਭਾਲ ਕਰਨ ਲਈ ਜਾਗਰੂਕ ਕੀਤਾ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਪ੍ਰੇਰਿਤ ਕਰਨਾ ਸੀ। ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉਸਾਰੂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਦੀਆਂ ਹਨ। ਬਾਟਨੀ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੀ ਮੁਖੀ ਤੇ ਸਵੱਛ ਭਾਰਤ ਅਭਿਆਨ ਕਮੇਟੀ ਦੀ ਕਨਵੀਨਰ ਡਾ. ਲਵਨੀਤ ਕੌਰ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਸਮਾਜ ਦੀ ਬੁਨਿਆਦ ਹੈ, ਇਸ ਲਈ ਵਿਦਿਆਰਥੀਆਂ ਦੀ ਭਾਗੀਦਾਰੀ ਰਾਹੀਂ ਸਵੱਛਤਾ ਦਾ ਸੰਦੇਸ਼ ਸਮਾਜ ਤੱਕ ਪਹੁੰਚਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਡਾ. ਜੁਝਾਰ ਸਿੰਘ, ਡਾ. ਹਰਲੀਨ ਕੌਰ ਤੇ ਇਕਬਾਲ ਸਿੰਘ ਨੇ ਵੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਵਲੋਂ ਬੁੱਕ ਐਕਸਚੇਂਜ ਪ੍ਰੋਗਰਾਮ ਅਗਲੀ ਖ਼ਬਰ ਅਮਨ ਸਪੋਰਟਸ ਕਲੱਬ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ
Ad Position 24