ਗੁਰਚਰਨ ਸਿੰਘ ਢੀਂਡਸਾ ਅਜਨੇਰ ਸੁਸਾਇਟੀ ਦੇ ਪ੍ਰਧਾਨ ਬਣੇ
ਖਮਾਣੋਂ, 4 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦੀ ਅਜਨੇਰ ਬਹੁ-ਮੰਤਵੀ ਕੋਆਪੇ੍ਰਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ, ਅਜਨੇਰ ਵਿਖੇ ਇਕ ਅਹਿਮ ਬੈਠਕ ਹੋਈ। ਇਸ ਮੌਕੇ ਗੁਰਚਰਨ ਸਿੰਘ ਢੀਂਡਸਾ ਨੂੰ ਸਮੂਹ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ।
ਖਮਾਣੋਂ, 4 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦੀ ਅਜਨੇਰ ਬਹੁ-ਮੰਤਵੀ ਕੋਆਪੇ੍ਰਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ, ਅਜਨੇਰ ਵਿਖੇ ਇਕ ਅਹਿਮ ਬੈਠਕ ਹੋਈ। ਇਸ ਮੌਕੇ ਗੁਰਚਰਨ ਸਿੰਘ ਢੀਂਡਸਾ ਨੂੰ ਸਮੂਹ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ। ਨਵੇਂ ਬਣੇ ਪ੍ਰਧਾਨ ਗੁਰਚਰਨ ਸਿੰਘ ਢੀਂਡਸਾ ਨੂੰ ਇਲਾਕੇ ਦੇ ਪਤਵੰਤਿਆਂ ਅਤੇ ਸੁਸਾਇਟੀ ਦੇ ਮੈਂਬਰਾਂ ਵਲੋਂ ਵਧਾਈ ਦਿੱਤੀ ਗਈ ਤੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਢੀਂਡਸਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਦੇ ਹਿਤਾਂ ਲਈ ਕੰਮ ਕਰਨਗੇ। ਹਾਜ਼ਰ ਮੈਂਬਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਗੁਰਚਰਨ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਹ ਸੁਸਾਇਟੀ ਕਿਸਾਨਾਂ ਤੇ ਇਲਾਕੇ ਦੀ ਭਲਾਈ ਲਈ ਹੋਰਨਾਂ ਬੁਲੰਦੀਆਂ ਨੂੰ ਛੂਹੇਗੀ। ਨਵ-ਨਿਯੁਕਤ ਪ੍ਰਧਾਨ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ ਅਤੇ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰ ਤੇ ਇਲਾਕੇ ਦੇ ਹੋਰ ਮੁਹਤਬਰ ਵਿਅਕਤੀ ਰਣਧੀਰ ਸਿੰਘ, ਕੁਲਵਿੰਦਰ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ, ਬਿੰਦਰ ਸਿੰਘ ਸਾਰੇ ਕਮੇਟੀ ਮੈਂਬਰ ਬਲਵੀਰ ਸਿੰਘ ਸਕੱਤਰ ਤੇ ਲਾਭ ਸਿੰਘ ਵੀ ਹਾਜ਼ਰ ਸਨ।