ਖੱਜਲ-ਖ਼ੁਆਰੀ ਤੋਂ ਬਚਣ ਲਈ ਕਿਸਾਨ ਮੰਡੀਆਂ ਵਿਚ ਝੋਨੇ ਦੀ ਸੁੱਕੀ ਫ਼ਸਲ ਹੀ ਲੈ ਕੇ ਆਉਣ- ਸਾਧੂ ਰਾਮ, ਤਰਸੇਮ ਉੱਪਲ
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)- ਕਿਸਾਨ ਮੰਡੀਆਂ ’ਚ ਝੋਨੇ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਖੱਜਲ-ਖ਼ੁਆਰ ਨਾ ਹੋਣਾ ਪਵੇ ਤੇ ਸਮੇਂ ਸਿਰ ਉਨ੍ਹਾਂ ਦੇ ਝੋਨੇ ਦੀ ਖ਼ਰੀਦ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਤੇ ਸਕੱਤਰ ਨਿਰਮਲ ਸਿੰਘ ਮਾਵੀ ਨੇ ਸਰਹਿੰਦ ਮੰਡੀ ਵਿਖੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)- ਕਿਸਾਨ ਮੰਡੀਆਂ ’ਚ ਝੋਨੇ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਖੱਜਲ-ਖ਼ੁਆਰ ਨਾ ਹੋਣਾ ਪਵੇ ਤੇ ਸਮੇਂ ਸਿਰ ਉਨ੍ਹਾਂ ਦੇ ਝੋਨੇ ਦੀ ਖ਼ਰੀਦ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਤੇ ਸਕੱਤਰ ਨਿਰਮਲ ਸਿੰਘ ਮਾਵੀ ਨੇ ਸਰਹਿੰਦ ਮੰਡੀ ਵਿਖੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਲਈ ਅਗਾਊਂ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਦੇ ਬੈਠਣ, ਪਾਣੀ, ਤਿਰਪਾਲਾਂ ਆਦਿ ਦਾ ਪਹਿਲ ਦੇ ਆਧਾਰ ਤੇ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਬੀਤੇ ਦਿਨੀਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਸਰਕੁਲਰ ਜਾਰੀ ਕੀਤਾ ਗਿਆ ਸੀ ਕਿ ਮੰਡੀਆਂ ਵਿਚ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਦੁਆਰਾ ਕਿਸਾਨਾਂ ਦੀ ਹਾਜ਼ਰੀ ਵਿਚ ਹੀ ਕੀਤੀ ਜਾਵੇਗੀ, ਪਰ ਉਕਤ ਸਰਕੂਲਰ ਤੇ ਸਰਕਾਰ ਵਲੋਂ ਹੁਣ ਰੋਕ ਲਗਾ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਤਾਂ ਜੋ ਆੜ੍ਹਤੀ ਵੀ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਕਰਵਾ ਸਕਣ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ’ਚੋਂ ਝੋਨੇ ਦੀ ਲਿਫ਼ਟਿੰਗ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਤਾਂ ਜੋ ਮੰਡੀਆਂ ਵਿਚ ਝੋਨੇ ਦੇ ਅੰਬਾਰਾਂ ਨੂੰ ਲੱਗਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀ ਜਗਵਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਕਿਸਾਨ ਸਵਰਨ ਸਿੰਘ ਆਦਿ ਹਾਜ਼ਰ ਸਨ।