ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਦਾਦਾ-ਦਾਦੀ ਪ੍ਰਤੀ ਕੀਤਾ ਪਿਆਰ ਦਾ ਪ੍ਰਗਟਾਵਾ
ਖਮਾਣੋਂ, 4 ਅਕਤੂਬਰ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਦਾਦਾ-ਦਾਦੀ ਤੇ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ ਅਤੇ ਸਨੇਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਦਾਦਾ-ਦਾਦੀ ਲਈ ਪਿਆਰ ਭਰੇ ਪੱਤਰ ਲਿਖ ਕੇ ਲਿਆਂਦੇ ਅਤੇ ਸੁੰਦਰ ਕਾਰਡ ਤਿਆਰ ਕਰਕੇ ਉਨ੍ਹਾਂ ਨੂੰ ਭੇਟ ਕੀਤੇ।
ਖਮਾਣੋਂ, 4 ਅਕਤੂਬਰ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਦਾਦਾ-ਦਾਦੀ ਤੇ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ ਅਤੇ ਸਨੇਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਦਾਦਾ-ਦਾਦੀ ਲਈ ਪਿਆਰ ਭਰੇ ਪੱਤਰ ਲਿਖ ਕੇ ਲਿਆਂਦੇ ਅਤੇ ਸੁੰਦਰ ਕਾਰਡ ਤਿਆਰ ਕਰਕੇ ਉਨ੍ਹਾਂ ਨੂੰ ਭੇਟ ਕੀਤੇ। ਪ੍ਰੋਗਰਾਮ ਵਿਚ ਵਿਦਿਆਰਥੀਆਂ ਦੇ ਦਾਦਾ-ਦਾਦੀ ਤੇ ਹੋਰ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਵਿਦਿਆਰਥੀਆਂ ਨੇ ਆਪਣੇ ਬਜ਼ੁਰਗਾਂ ਦੇ ਸਾਹਮਣੇ ਆਪਣੇ ਵਲੋਂ ਲਿਖੇ ਪੱਤਰ ਪੜ੍ਹ ਕੇ ਦਿਲ ਦੇ ਭਾਵ ਸਾਂਝੇ ਕੀਤੇ ਤੇ ਦੱਸਿਆ ਕਿ ਉਨ੍ਹਾਂ ਦੀ ਜ਼ਿੰਦਗੀ ਵਿਚ ਦਾਦਾ-ਦਾਦੀ ਦਾ ਕਿੰਨਾ ਮਹੱਤਵਪੂਰਨ ਸਥਾਨ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਦਾਦਾ-ਦਾਦੀ ਤੇ ਬਜ਼ੁਰਗ ਪਰਿਵਾਰ ਦੀ ਨੀਂਹ ਤੇ ਸਾਡੀ ਅਨਮੋਲ ਵਿਰਾਸਤ ਹਨ। ਅੱਜ ਦੇ ਸਮੇਂ ਵਿਚ ਇਕੱਲੇ ਪਰਿਵਾਰਾਂ ਦੀ ਵੱਧ ਰਹੀ ਗਿਣਤੀ ਕਾਰਨ ਕਈ ਬੱਚੇ ਆਪਣੇ ਦਾਦਾ-ਦਾਦੀ ਦੇ ਪਿਆਰ, ਸਨੇਹ ਤੇ ਜੀਵਨ ਦੇ ਤਜਰਬਿਆਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਰੋਜ਼ਾਨਾ ਦੇ ਰੁਝੇਵਿਆਂ ਵਿਚੋਂ ਕੁਝ ਸਮਾਂ ਆਪਣੇ ਬਜ਼ੁਰਗਾਂ ਲਈ ਜ਼ਰੂਰ ਕੱਢਣਾ ਚਾਹੀਦਾ ਹੈ, ਉਨ੍ਹਾਂ ਕੋਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਜੀਵਨ ਦੇ ਤਜਰਬਿਆਂ ਤੋਂ ਚੰਗੀਆਂ ਗੱਲਾਂ ਸਿੱਖਣੀਆਂ ਚਾਹੀਦੀਆਂ ਹਨ। ਪ੍ਰੋਗਰਾਮ ਦੇ ਅੰਤ ’ਚ ਵਿਦਿਆਰਥੀਆਂ ਨੇ ਆਪਣੇ ਦਾਦਾ-ਦਾਦੀ ਤੇ ਸਾਰੇ ਬਜ਼ੁਰਗਾਂ ਦਾ ਆਦਰ-ਸਤਿਕਾਰ ਤੇ ਸੇਵਾ ਕਰਨ ਦੀ ਸਹੁੰ ਚੁੱਕੀ। ਇਹ ਪ੍ਰੋਗਰਾਮ ਵਿਦਿਆਰਥੀਆਂ ਵਿਚ ਪਰਿਵਾਰਕ ਸੰਸਕਾਰਾਂ ਅਤੇ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ ਤੇ ਸੇਵਾ ਦੀ ਭਾਵਨਾ ਪੈਦਾ ਕਰਨ ਵਾਲਾ ਸਾਰਥਿਕ ਉਪਰਾਲਾ ਸਾਬਤ ਹੋਇਆ।