05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦੁੱਖ ਦਾ ਪ੍ਰਗਟਾਵਾ

ਖਮਾਣੋਂ, 4 ਅਕਤੂਬਰ (ਜੋਗਿੰਦਰ ਪਾਲ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਨੇ ਸਿੱਖਿਆ ਵਿਭਾਗ ਦੇ ਸਕੂਲ ਆਫ਼ ਐਮੀਨੈਂਸ ਖਮਾਣੋਂ ਵਿਖੇ ਬਤੌਰ ਸੀਨੀਅਰ ਲੈਕਚਰਾਰ ਸੇਵਾ ਨਿਭਾ ਰਹੇ ਰਣਜੀਤ ਮੌਦਗਿੱਲ ਦੇ ਵੱਡੇ ਸਪੁੱਤਰ ਐਡਵੋਕੇਟ ਸ਼ਿਵਜੋਤ ਸਿੰਘ ਮੌਦਗਿੱਲ ਦੀ ਸੰਖੇਪ ਬਿਮਾਰੀ ਕਾਰਨ ਹੋਏ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਸ਼ਿਵਜੋਤ ਬਹੁਤ ਹੀ ਹੋਣਹਾਰ ਅਤੇ ਸੂਝਵਾਨ ਬੇਟਾ ਸੀ, ਜੋ ਪੰਜਾਬ ਪੁਲਿਸ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

Ad Position 21
No active advertisement
ਅਜੀਤ ਡੈਸਕ 05-10-2026
ਖਮਾਣੋਂ, 4 ਅਕਤੂਬਰ (ਜੋਗਿੰਦਰ ਪਾਲ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਨੇ ਸਿੱਖਿਆ ਵਿਭਾਗ ਦੇ ਸਕੂਲ ਆਫ਼ ਐਮੀਨੈਂਸ ਖਮਾਣੋਂ ਵਿਖੇ ਬਤੌਰ ਸੀਨੀਅਰ ਲੈਕਚਰਾਰ ਸੇਵਾ ਨਿਭਾ ਰਹੇ ਰਣਜੀਤ ਮੌਦਗਿੱਲ ਦੇ ਵੱਡੇ ਸਪੁੱਤਰ ਐਡਵੋਕੇਟ ਸ਼ਿਵਜੋਤ ਸਿੰਘ ਮੌਦਗਿੱਲ ਦੀ ਸੰਖੇਪ ਬਿਮਾਰੀ ਕਾਰਨ ਹੋਏ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਸ਼ਿਵਜੋਤ ਬਹੁਤ ਹੀ ਹੋਣਹਾਰ ਅਤੇ ਸੂਝਵਾਨ ਬੇਟਾ ਸੀ, ਜੋ ਪੰਜਾਬ ਪੁਲਿਸ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰ ਯੂਨੀਅਨ ਇਸ ਗਹਿਰੇ ਦੁੱਖ ਦੀ ਘੜੀ ਵਿਚ ਸ਼ਰੀਕ ਹੁੰਦੀ ਹੈ। ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਜਸਵੀਰ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ ਮਾਜਰੀ, ਮਨਜੀਤ ਸਿੰਘ ਤੇ ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਰਾਏਕੋਟ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਝੋਨੇ ਦੀ ਲਿਫ਼ਟਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਿਖਿਆਰਥੀਆਂ ਲਈ ਸਵੱਛਤਾ ਜਾਗਰੂਕਤਾ ਸੈਸ਼ਨ ਕਰਵਾਇਆ
Ad Position 24