05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦਮਦਮੀ ਟਕਸਾਲ ਵਲੋਂ ਸੇਵਕ ਜਥੇ ਦਾ ਵਿਸਥਾਰ, ਭਾਈ ਸਤਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)- ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੇ ਦਿਸ਼ਾ-ਨਿਰਦੇਸ਼ਾਂ ਨਾਲ ਗੁਰਦੁਆਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਥੇਦਾਰ ਗਿਆਨੀ ਸੁਖਦੇਵ ਸਿੰਘ ਖ਼ਾਲਸਾ (ਮੁੱਖ ਬੁਲਾਰਾ, ਦਮਦਮੀ ਟਕਸਾਲ) ਨੇ ਦਮਦਮੀ ਟਕਸਾਲ ਸੇਵਕ ਜਥੇ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)- ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੇ ਦਿਸ਼ਾ-ਨਿਰਦੇਸ਼ਾਂ ਨਾਲ ਗੁਰਦੁਆਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਥੇਦਾਰ ਗਿਆਨੀ ਸੁਖਦੇਵ ਸਿੰਘ ਖ਼ਾਲਸਾ (ਮੁੱਖ ਬੁਲਾਰਾ, ਦਮਦਮੀ ਟਕਸਾਲ) ਨੇ ਦਮਦਮੀ ਟਕਸਾਲ ਸੇਵਕ ਜਥੇ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ। ਇਸ ਵਿਸਥਾਰ ਦੌਰਾਨ ਭਾਈ ਸਤਵਿੰਦਰ ਸਿੰਘ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਨਰਲ ਸਕੱਤਰ, ਮੁੱਖ ਬੁਲਾਰੇ ਅਤੇ ਹੋਰ ਕਈ ਮਹੱਤਵਪੂਰਨ ਅਹੁਦੇਦਾਰ ਵੀ ਚੁਣੇ ਗਏ। ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਈ ਸਤਵਿੰਦਰ ਸਿੰਘ ਨੇ ਦਮਦਮੀ ਟਕਸਾਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਟਕਸਾਲ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਮਾਗਮ ਦੌਰਾਨ ਭਾਈ ਪਰਸ਼ੋਤਮ ਸਿੰਘ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ ਸਮੇਤ ਹੋਰ ਕਈ ਆਗੂ ਤੇ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਾਨ ਸਰਕਾਰ ਨੇ ਇਤਿਹਾਸਿਕ ਕਦਮ ਚੁੱਕੇ- ਵਿਧਾਇਕ ਰਾਏ ਅਗਲੀ ਖ਼ਬਰ ਮਾਨਵ ਭਲਾਈ ਮੰਚ ਅਮਲੋਹ ਨੇ ਸਥਾਪਨਾ ਦਿਵਸ ਮਨਾਇਆ
Ad Position 24