06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ- ਨਾਗਰਾ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਨਿਰਭੈ ਸਿੰਘ)- ਖ਼ਾਲਸਾ ਯੂਥ ਸਪੋਰਟ ਕਲੱਬ ਪਿੰਡ ਭੱਲਮਾਜਰਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ 39ਵਾਂ ਕਬੱਡੀ ਕੱਪ ਅਤੇ ਗੁੱਗਾ ਮਾੜੀ ਮੇਲਾ ਕਰਵਾਇਆ ਗਿਆ। ਇਸ ਖੇਡ ਮੇਲੇ ਵਿਚ ਇਲਾਕੇ ਦੀਆਂ ਵੱਖ-ਵੱਖ ਕਬੱਡੀ ਟੀਮਾਂ ਨੇ ਭਾਗ ਲਿਆ ਤੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦੇ ਸ਼ਾਨਦਾਰ ਜੌਹਰ ਦਿਖਾਏ।

Ad Position 21
No active advertisement
ਅਜੀਤ ਡੈਸਕ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਨਿਰਭੈ ਸਿੰਘ)- ਖ਼ਾਲਸਾ ਯੂਥ ਸਪੋਰਟ ਕਲੱਬ ਪਿੰਡ ਭੱਲਮਾਜਰਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ 39ਵਾਂ ਕਬੱਡੀ ਕੱਪ ਅਤੇ ਗੁੱਗਾ ਮਾੜੀ ਮੇਲਾ ਕਰਵਾਇਆ ਗਿਆ। ਇਸ ਖੇਡ ਮੇਲੇ ਵਿਚ ਇਲਾਕੇ ਦੀਆਂ ਵੱਖ-ਵੱਖ ਕਬੱਡੀ ਟੀਮਾਂ ਨੇ ਭਾਗ ਲਿਆ ਤੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦੇ ਸ਼ਾਨਦਾਰ ਜੌਹਰ ਦਿਖਾਏ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਗੁਰਜੀਤ ਸਿੰਘ ਕਾਲਾ, ਦਲਵੀਰ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਹਰਮੀਤ ਸਿੰਘ, ਗੁਰਿੰਦਰ ਸਿੰਘ, ਅੰਮ੍ਰਿਤ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਸਿੰਘ ਕਾਂਤੀ, ਹਰਦੀਪ ਸਿੰਘ ਹੈਪੀ ਤੇ ਕਲੱਬ ਦੇ ਅਹੁਦੇਦਾਰਾਂ ਸਮੇਤ ਖੇਡ ਪ੍ਰੇਮੀਆਂ ਨੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਮਨਦੀਪ ਸਿੰਘ ਨੇ ਸ਼ਬਦ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ
Ad Position 24