ਦੀ ਸਰਹਿੰਦ ਕੋਆਪੇ੍ਰਟਿਵ ਮਾਰਕੀਟਿੰਗ ਐਂਡ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੀ ਚੋਣ ਹੋਈ
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)- ਦੀ ਸਰਹਿੰਦ ਕੋਆਪ੍ਰੇਟਿਵ ਮਾਰਕੀਟਿੰਗ ਐਂਡ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੀ ਚੋਣ ਹੋਈ, ਜਿਸ ਦੌਰਾਨ ਮਗਨਮੀਤ ਸਿੰਘ ਸਰਾਓ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸੁਸਾਇਟੀ ਦੇ 6 ਡਾਇਰੈਕਟਰਾਂ ਵਲੋਂ ਸਰਬਸੰਮਤੀ ਨਾਲ ਮਗਨਮੀਤ ਸਿੰਘ ਸਰਾਓ ਦੇ ਹੱਕ ਵਿਚ ਫ਼ੈਸਲਾ ਦਿੱਤਾ ਗਿਆ।
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)- ਦੀ ਸਰਹਿੰਦ ਕੋਆਪ੍ਰੇਟਿਵ ਮਾਰਕੀਟਿੰਗ ਐਂਡ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੀ ਚੋਣ ਹੋਈ, ਜਿਸ ਦੌਰਾਨ ਮਗਨਮੀਤ ਸਿੰਘ ਸਰਾਓ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸੁਸਾਇਟੀ ਦੇ 6 ਡਾਇਰੈਕਟਰਾਂ ਵਲੋਂ ਸਰਬਸੰਮਤੀ ਨਾਲ ਮਗਨਮੀਤ ਸਿੰਘ ਸਰਾਓ ਦੇ ਹੱਕ ਵਿਚ ਫ਼ੈਸਲਾ ਦਿੱਤਾ ਗਿਆ। ਨਵ-ਨਿਯੁਕਤ ਪ੍ਰਧਾਨ ਨੇ ਇਸ ਜ਼ਿੰਮੇਵਾਰੀ ਲਈ ਡਾਇਰੈਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੁਸਾਇਟੀ ਦੇ ਕੰਮਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੋਆਪ੍ਰੇਟਿਵ ਸੰਸਥਾਵਾਂ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਹਿਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਕਿਸਾਨਾਂ ਦੀ ਭਲਾਈ, ਉਨ੍ਹਾਂ ਦੇ ਹੱਕਾਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਹਾਂਪੱਖੀ ਫ਼ੈਸਲੇ ਲਏ ਜਾਣਗੇ। ਸ. ਸਰਾਓ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਰਹੇਗਾ ਕਿ ਸੁਸਾਇਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਇਸ ਨਾਲ ਜੁੜੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਡਾਇਰੈਕਟਰਾਂ ਅਤੇ ਸੁਸਾਇਟੀ ਦੇ ਮੈਂਬਰਾਂ ਨਾਲ ਸਾਂਝੇ ਤੌਰ ’ਤੇ ਵਿਚਾਰ-ਵਟਾਂਦਰਾ ਕਰਕੇ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਸੁਸਾਇਟੀ ਦੇ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਇਸ ਮੌਕੇ ਮਗਨਮੀਤ ਸਿੰਘ ਸਰਾਓ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਸਹਿਯੋਗ ਅਤੇ ਭਰੋਸੇ ਲਈ ਉਹ ਧੰਨਵਾਦੀ ਹਨ। ਇਸ ਮੌਕੇ ਗੁਰਵੀਰ ਸਿੰਘ ਜੱਲ੍ਹਾ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਸਾਨੀਪੁਰ ਮੀਤ ਪ੍ਰਧਾਨ, ਜਗਜੋਤ ਸਿੰਘ, ਜਗਜੀਤ ਸਿੰਘ, ਗੁਰਸੇਵਕ ਸਿੰਘ (ਸਾਰੇ ਡਾਇਰੈਕਟਰ), ਜਗਮੋਹਨ ਪਨੇਸਰ, ਐਡਵੋਕੇਟ ਭਰਤ ਵਰਮਾ, ਭੰਵਰ ਸੰਧੂ, ਐਡਵੋਕੇਟ ਜਤਿੰਦਰ ਸਿੰਘ ਜੰਡੂ, ਅਸੀਸ਼ ਅੱਤਰੀ, ਅਸੀਸ਼ ਸੂਦ, ਮੁਕੇਸ਼ ਬਜਾਜ, ਸੰਦੀਪ ਸਿੰਘ, ਯੋਗੇਸ਼ ਪਨੇਸਰ ਹਾਜ਼ਰ ਸਨ।