07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੀ ਵਚਨਬੱਧ- ਡੇਰਾ, ਜੱਲ੍ਹਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਨੂੰ ਕਰੀਬ 42 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਨੂੰ ਕਰੀਬ 42 ਲੱਖ ਰੁਪਏ ਵਿਕਾਸ ਕਾਰਜਾਂ ਦੇ ਲਈ ਦਿੱਤੇ ਗਏ, ਜਿਸ ਦੇ ਸੈਕਸ਼ਨ ਪੱਤਰ ‘ਆਪ’ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ ਤੇ ਬਲਾਕ ਸੰਮਤੀ ਸਰਹਿੰਦ ਦੇ ਉਪ ਚੇਅਰਮੈਨ ਸਤਬੀਰ ਸਿੰਘ ਜੱਲ੍ਹਾ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਪੰਚਾਇਤਾਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਦੇ ਪੀ.

Ad Position 21
No active advertisement
ਅਜੀਤ ਡੈਸਕ 07-10-2026
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਨੂੰ ਕਰੀਬ 42 ਲੱਖ ਰੁਪਏ ਵਿਕਾਸ ਕਾਰਜਾਂ ਦੇ ਲਈ ਦਿੱਤੇ ਗਏ, ਜਿਸ ਦੇ ਸੈਕਸ਼ਨ ਪੱਤਰ ‘ਆਪ’ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ ਤੇ ਬਲਾਕ ਸੰਮਤੀ ਸਰਹਿੰਦ ਦੇ ਉਪ ਚੇਅਰਮੈਨ ਸਤਬੀਰ ਸਿੰਘ ਜੱਲ੍ਹਾ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਪੰਚਾਇਤਾਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਦੇ ਪੀ.ਏ ਬਹਾਦਰ ਖ਼ਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ 14 ਪਿੰਡਾਂ ਨੂੰ ਵਿਕਾਸ ਕਾਰਜਾਂ ਦੇ ਲਈ ਗਰਾਂਟ ਦੇ ਸੈਕਸ਼ਨ ਲੈਟਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚਨਾਲੋ, ਭਮਾਰਸੀ ਅਤੇ ਤਾਣਾ ਨੂੰ ਸ਼ੈੱਡ ਬਣਾਉਣ ਦੇ ਲਈ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਮੁੱਲਾਂਪੁਰ ਖ਼ੁਰਦ, ਮੁਹੰਮਦੀਪੁਰ, ਜੱਲ੍ਹਾ, ਸੁਹਾਗਹੇੜੀ, ਬੁੱਚੜੇ ਨੂੰ ਸੀਵਰੇਜ ਸਿਸਟਮ ਠੀਕ ਕਰਨ ਲਈ ਰਾਸ਼ੀ ਦਿੱਤੀ ਗਈ ਹੈ ਅਤੇ ਰਿਊਣਾ ਉੱਚਾ, ਹਰਬੰਸਪੁਰਾ, ਆਦਮਪੁਰ, ਰਿਊਣਾ ਨੀਵਾਂ, ਮਹੱਦੀਆਂ, ਮੁੱਲਾਂਪੁਰ ਕਲਾ ਨੂੰ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ ਗਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਨੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਰਾਏ ਦੇ ਯਤਨਾਂ ਸਦਕਾ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ, ਜਿਨ੍ਹਾਂ ਨੇ ਬਿਨਾਂ ਪੱਖਪਾਤ ਤੋਂ ਪਿੰਡਾਂ ਨੂੰ ਗਰਾਂਟਾਂ ਮੁਹੱਈਆ ਕਰਵਾਈਆਂ ਹਨ। ਇਸ ਮੌਕੇ ‘ਆਪ’ ਆਗੂ ਕੁਲਵਿੰਦਰ ਸਿੰਘ ਡੇਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਤਤਪਰ ਹੈ, ਜਿਸ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜ ਵੀ ਵੱਡੀ ਪੱਧਰ ਤੇ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਸੁਖਪ੍ਰੀਤ ਕੌਰ, ਸੁਖਵਿੰਦਰ ਸਿੰਘ, ਸਰਪੰਚ ਪਰਮਜੀਤ ਸਿੰਘ, ਰੋਸ਼ਾ ਖੇੜੀ, ਕਰਨੈਲ ਸਿੰਘ, ਕੰਪਿਊਟਰ ਇੰਚਾਰਜ ਸਰਬਜੀਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਅਗਲੀ ਖ਼ਬਰ ਪਿੰਡ ਖਹਿਰਾ ਦੇ ਕਬੱਡੀ ਟੂਰਨਾਮੈਂਟ ਦੀਆਂ ਤਰੀਕਾਂ ਦਾ ਹੋਇਆ ਐਲਾਨ
Ad Position 24