ਭਾਜਪਾ ਕਿਸਾਨ ਮੋਰਚਾ ਦੇ ਨਵ-ਨਿਯੁਕਤ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਨਵ-ਨਿਯੁਕਤ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਤੇਜਿੰਦਰ ਸਿੰਘ ਸਰਾਂ ਸੂਬਾ ਐਗਜ਼ੈਕਟਿਵ ਮੈਂਬਰ ਤੇ ਗੁਰਦਿਆਲ ਸਿੰਘ ਬੁੱਟਰ ਪ੍ਰਧਾਨ ਨਰਸਿੰਗ ਕਾਲਜ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਨਾਲ-ਨਾਲ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਵੀ ਯਤਨ ਕਰ ਰਹੀ ਹੈ।
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਨਵ-ਨਿਯੁਕਤ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਤੇਜਿੰਦਰ ਸਿੰਘ ਸਰਾਂ ਸੂਬਾ ਐਗਜ਼ੈਕਟਿਵ ਮੈਂਬਰ ਤੇ ਗੁਰਦਿਆਲ ਸਿੰਘ ਬੁੱਟਰ ਪ੍ਰਧਾਨ ਨਰਸਿੰਗ ਕਾਲਜ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਨਾਲ-ਨਾਲ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਵੀ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਕਿਉਂਕਿ ਭਾਜਪਾ ਕਿਸਾਨਾਂ ਦੀਆਂ ਮੰਗਾਂ ਅਤੇ ਉਮੀਦਾਂ ਨੂੰ ਸਮਝਦੀ ਹੈ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ। ਸੋਨੂੰ ਚੀਮਾ ਨੇ ਕਿਹਾ ਕਿ ਪੰਜਾਬ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਨਿਰਭਰ ਸੂਬਾ ਹੈ , ਇਸ ਲਈ ਕਿਸਾਨਾਂ ਦੀ ਬਾਂਹ ਫੜਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਯਤਨ ਕੀਤੇ ਜਾਣਗੇ, ਕਿਉਂਕਿ ਕਿਸਾਨੀ ਦੀ ਮਜ਼ਬੂਤੀ ਨਾਲ ਹੀ ਪੰਜਾਬ ਦੀ ਆਰਥਿਕਤਾ ਅਤੇ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕਦੀ ਹੈ।