ਵਿਕਾਸ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਆਪ’ ਸਰਕਾਰ ਵਲੋਂ ਉਪਰਾਲੇ ਜਾਰੀ- ਕੌਂਸਲਰ ਲਵੀ, ਤਰਨਦੀਪ ਬਦੇਸ਼ਾ
ਅਮਲੋਹ, 7 ਅਕਤੂਬਰ (ਕੇਵਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੌਂਸਲਰ ਲਵਪ੍ਰੀਤ ਸਿੰਘ ਲਵੀ ਅਤੇ ‘ਆਪ’ ਦੇ ਨੌਜਵਾਨ ਆਗੂ ਤਰਨਦੀਪ ਸਿੰਘ ਬਦੇਸ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਕ
ਕੌਂਸਲਰ ਲਵਪ੍ਰੀਤ ਲਵੀ, ਤਰਨਦੀਪ ਬਦੇਸ਼ਾ
08-10-2026
ਅਮਲੋਹ, 7 ਅਕਤੂਬਰ (ਕੇਵਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੌਂਸਲਰ ਲਵਪ੍ਰੀਤ ਸਿੰਘ ਲਵੀ ਅਤੇ ‘ਆਪ’ ਦੇ ਨੌਜਵਾਨ ਆਗੂ ਤਰਨਦੀਪ ਸਿੰਘ ਬਦੇਸ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬੇ ਭਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡ ਮੈਦਾਨਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੀ ਹਲਕੇ ਅੰਦਰ ਬਿਨਾਂ ਪੱਖਪਾਤ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।