08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਫ਼ਤਿਹਗੜ੍ਹ ਸਾਹਿਬ ਵਿਖੇ 10 ਨੂੰ ਮਿਲਣਗੀਆਂ ਸੁਣਨ ਵਾਲੀਆਂ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 7 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 08-10-2026
ਲੁਧਿਆਣਾ, 7 ਅਕਤੂਬਰ (ਅ. ਬ.)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਦੇ ਹਰ ਉਮਰ ਦੇ ਉਨ੍ਹਾਂ ਵਿਅਕਤੀਆਂ ਲਈ, ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਪਰ ਮਹਿੰਗੀਆਂ ਮਸ਼ੀਨਾਂ ਖ਼ਰੀਦ ਨਹੀਂ ਸਕਦੇ, ਦੇ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ। ਜਰਮਨ ਤਕਨਾਲੋਜੀ ‘ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਨਾਲੋਂ ਘੱਟ ਕੀਮਤ ’ਤੇ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ। ਇਸ ਲਈ 10 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ 50% ਛੋਟ ਤੋਂ ਬਾਅਦ, ਫ਼ਤਿਹਗੜ੍ਹ ਸਾਹਿਬ ਸਥਿਤ ਜਯੋਤੀ ਸਵਰੂਪ ਗੁਰਦੁਆਰਾ ਨੇੜੇ ਹੋਟਲ ਨੂਰਮਹਿਲ ਰੀਜੈਂਸੀ ਵਿਖੇ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ। ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਮੈਕਸ ਕੰਪਨੀ ਦੇ ਡਾਇਰੈਕਟਰ ਦੇਵ ਸ਼ਰਮਾ ਨੇ ਫ਼ਤਿਹਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਔਰਤ ਸਮੇਤ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਵਿਕਾਸ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਆਪ’ ਸਰਕਾਰ ਵਲੋਂ ਉਪਰਾਲੇ ਜਾਰੀ- ਕੌਂਸਲਰ ਲਵੀ, ਤਰਨਦੀਪ ਬਦੇਸ਼ਾ
Ad Position 24