08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖ਼ੂਨਦਾਨ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 7 ਅਕਤੂਬਰ (ਇਕਬਾਲਦੀਪ ਸੰਧੂ)- ਐਸ. ਓ.

Ad Position 21
No active advertisement
ਅਜੀਤ ਡੈਸਕ 08-10-2026
ਮੰਡੀ ਗੋਬਿੰਦਗੜ੍ਹ, 7 ਅਕਤੂਬਰ (ਇਕਬਾਲਦੀਪ ਸੰਧੂ)- ਐਸ. ਓ. ਆਈ. ਦੇ ਜ਼ਿਲ੍ਹਾ ਪ੍ਰਧਾਨ ਸਹਿਜ ਸਿੰਘ ਧਾਲੀਵਾਲ ਵਲੋਂ ਆਪਣੇ ਪਿਤਾ ਸਵ. ਗੁਰਦੀਪ ਸਿੰਘ ਗੋਲਡੀ ਸਾਬਕਾ ਕੌਂਸਲਰ ਦੀ ਯਾਦ ਵਿਚ ਰਾਮ ਭਵਨ ਮੰਡੀ ਗੋਬਿੰਦਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸਵ. ਗੁਰਦੀਪ ਸਿੰਘ ਗੋਲਡੀ ਦੀ ਯਾਦ ਨੂੰ ਸਮਰਪਿਤ ਇਹ ਉਪਰਾਲਾ ਸਮਾਜ ਸੇਵਾ ਦੀ ਇਕ ਸ਼ਲਾਘਾਯੋਗ ਮਿਸਾਲ ਹੈ। ਉਨ੍ਹਾਂ ਇਸ ਨੇਕ ਕਾਰਜ ਲਈ ਧਾਲੀਵਾਲ ਪਰਿਵਾਰ, ਐਸ.ਓ.ਆਈ ਦੇ ਜ਼ਿਲ੍ਹਾ ਪ੍ਰਧਾਨ ਸਹਿਜ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਕੈਂਪ ਦੌਰਾਨ ਬਲੱਡ ਸੈਂਟਰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਖ਼ੂਨ ਇਕੱਤਰ ਕੀਤਾ ਗਿਆ। ਟੀਮ ਵਿਚ ਡਾ. ਪਰਬੀਨ ਕੌਰ, ਕਲਿਆਣੀ ਦੇਵੀ, ਬਲਬੀਰ ਸਿੰਘ ਤੇ ਰਿਪਸਨ ਕੌਰ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ , ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜ਼ਿਲ੍ਹਾ ਪ੍ਰਧਾਨ ਡਾ ਅਰਜੁਨ ਸਿੰਘ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਜਥੇਦਾਰ ਜਰਨੈਲ ਸਿੰਘ ਮਾਜਰੀ, ਐਸ.ਓ.ਆਈ ਦੇ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਸਿਮਰਨਜੀਤ ਸਿੰਘ ਧਾਲੀਵਾਲ, ਭਗਵੰਤ ਸਿੰਘ ਗੱਗੀ, ਗੁਰਪ੍ਰੀਤ ਸਿੰਘ ਗੋਲੂ, ਬਲਵਿੰਦਰ ਸਿੰਘ, ਮਨਤੇਜ ਸਿੰਘ ਧਾਲੀਵਾਲ, ਨਿਰਮਲਜੀਤ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ, ਅਨਮੋਲ ਗਰੇਵਾਲ, ਰਾਜੇਸ਼ ਸ਼ਾਹੀ, ਪ੍ਰਭਜੋਤ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਨਾਟਕ ਐਂਡ ਸੋਸ਼ਲ ਕਲੱਬ ਵਲੋਂ ਸਿਟੀ ਪੁਲਿਸ ਮੈਦਾਨ ’ਚ ਭੂਮੀ ਪੂਜਨ ਸਮਾਰੋਹ ਅਗਲੀ ਖ਼ਬਰ ਜੀ. ਪੀ. ਐਸ. ਦੇ ਸਕਾਊਟਸ ਨੇ ਵੱਖ-ਵੱਖ ਗਤੀਵਿਧੀਆਂ ’ਚ ਦਿਖਾਈ ਕਾਬਲੀਅਤ
Ad Position 24