ਪਵਨ ਕੁਮਾਰ ਦੀ ਨੈਸ਼ਨਲ ਫੈਂਸਿੰਗ ਚੈਂਪੀਅਨਸ਼ਿਪ ਲਈ ਚੋਣ
ਖਮਾਣੋਂ, 7 ਅਕਤੂਬਰ (ਜੋਗਿੰਦਰ ਪਾਲ)- ਸੇਂਟ ਜੋਸਫ਼ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਵਿਦਿਆਰਥੀ ਪਵਨ ਕੁਮਾਰ ਨੇ ਫੈਂਸਿੰਗ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪਵਨ ਕੁਮਾਰ ਦੀ ਨੈਸ਼ਨਲ ਪੱਧਰ ਦੀ ਫੈਂਸਿੰਗ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ।
ਖਮਾਣੋਂ, 7 ਅਕਤੂਬਰ (ਜੋਗਿੰਦਰ ਪਾਲ)- ਸੇਂਟ ਜੋਸਫ਼ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਵਿਦਿਆਰਥੀ ਪਵਨ ਕੁਮਾਰ ਨੇ ਫੈਂਸਿੰਗ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪਵਨ ਕੁਮਾਰ ਦੀ ਨੈਸ਼ਨਲ ਪੱਧਰ ਦੀ ਫੈਂਸਿੰਗ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਦੇ ਨਾਲ ਹੀ ਉਸ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਵਨ ਕੁਮਾਰ ਦੀ ਇਹ ਉਪਲਬਧੀ ਉਸ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਸ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਮੈਨੇਜਮੈਂਟ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵਲੋਂ ਪਵਨ ਕੁਮਾਰ ਨੂੰ ਵਧਾਈ ਦਿੰਦਿਆਂ ਉਸ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਰਾਜਿਤਾ ਰਾਜਨੀਸ਼ ਨਾਇਰ ਨੇ ਪਵਨ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਦਾ ਸਰੋਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਵਨ ਨੈਸ਼ਨਲ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਪੰਜਾਬ ਦਾ ਨਾਂਅ ਹੋਰ ਰੌਸ਼ਨ ਕਰੇਗਾ।