07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਸਿਫ਼ਾਰਸ਼ ’ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਸਰਤਾਜ ਸਿੰਘ ਨੂੰ ਸਰਹਿੰਦ ਮੰਡੀ ਦੇ ਸ਼ਹਿਰੀ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਨੂੰ ਆਈ. ਟੀ ਵਿੰਗ ਦੇ ਸਰਪ੍ਰਸਤ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਮੌਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਸਿਫ਼ਾਰਸ਼ ’ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਸਰਤਾਜ ਸਿੰਘ ਨੂੰ ਸਰਹਿੰਦ ਮੰਡੀ ਦੇ ਸ਼ਹਿਰੀ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਨੂੰ ਆਈ.ਟੀ ਵਿੰਗ ਦੇ ਸਰਪ੍ਰਸਤ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਕੇ ਸਨਮਾਨਿਤ ਕਰਨ ਮਗਰੋਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦਿੱਤਾ ਹੈ ਅਤੇ ਸਰਤਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਪਾਰਟੀ ਵਿਚ ਅਹੁਦੇਦਾਰ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਭੁੱਟਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਮੂਹ ਅਹੁਦੇਦਾਰ ਪਾਰਟੀ ਦੀ ਹੋਰ ਮਜ਼ਬੂਤੀ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਤਾਂ ਜੋ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ ਬੱਬਲ, ਨਿਰਭੈ ਸਿੰਘ, ਮਨਵੀਰ ਸਿੰਘ ਭੁੱਟਾ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐਸ.ਸੀ ਵਿੰਗ, ਗੁਰਜਸਜੀਤ ਸਿੰਘ ਹਲਕਾ ਪ੍ਰਧਾਨ ਆਈ. ਟੀ. ਵਿੰਗ, ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ, ਤਰੁਣ ਕੁਮਾਰੀ ਮੀਤ ਪ੍ਰਧਾਨ, ਅੰਮ੍ਰਿਤਪਾਲ ਪਾਲ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ ਸੋਢੀ, ਰਕੇਸ਼ ਕੁਮਾਰ, ਮਨਜੀਤ ਸਿੰਘ ਮਾਨ ਮੀਤ ਪ੍ਰਧਾਨ ਐਸ.ਸੀ. ਵਿੰਗ, ਪਲਵਿੰਦਰ ਸਿੰਘ, ਕੁਲਵਿੰਦਰ ਸਿੰਘ ਰਾਜੂ ਸਰਹਿੰਦ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੀ ਹਲਕਾ ਇੰਚਾਰਜ ਕੋਲ ਨੀਂਹ ਪੱਥਰ ’ਚ ਨਾਂਅ ਦਰਜ ਕਰਵਾਉਣ ਦਾ ਅਧਿਕਾਰ ਹੈ ? ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਭੁੱਟਾ ਨੇ ਸ਼ਾਹਪੁਰ ਤੇ ਸਲੇਮਪੁਰ ਦਾ ਕੀਤਾ ਦੌਰਾ
Ad Position 24