ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਤੇ ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਗੁਰਪਿੰਦਰ ਸਿੰਘ
ਨਾਭਾ, 7 ਅਕਤੂਬਰ (ਵਰਿੰਦਰ ਵਰਮਾ)- ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਤੇ ਅਪਰਾਧੀਆ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਗੱਲਾਂ ਨਵ-ਨਿਯੁਕਤ ਥਾਣਾ ਕੋਤਵਾਲੀ ਮੁਖੀ ਨਾਭਾ ਗੁਰਪਿੰਦਰ ਸਿੰਘ ਨੇ ਪਟਿਆਲਾ ਗੇਟ ਵਿਖੇ ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਕੀਤਾ।
ਨਾਭਾ, 7 ਅਕਤੂਬਰ (ਵਰਿੰਦਰ ਵਰਮਾ)- ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਤੇ ਅਪਰਾਧੀਆ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਗੱਲਾਂ ਨਵ-ਨਿਯੁਕਤ ਥਾਣਾ ਕੋਤਵਾਲੀ ਮੁਖੀ ਨਾਭਾ ਗੁਰਪਿੰਦਰ ਸਿੰਘ ਨੇ ਪਟਿਆਲਾ ਗੇਟ ਵਿਖੇ ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਨਸ਼ਿਆਂ ਸਣੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਪੁਲੀਸ ਵਲੋਂ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਸਮਾਜ ਵਿਰੋਧੀ ਅਨਸਰਾਂ ਨੂੰ ਪੁਲਿਸ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਨੱਥ ਪਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਣਾਈ ਰੱਖਿਆ ਜਾਵੇਗਾ।