09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੁੱਟਮਾਰ ਕਰਨ ’ਤੇ ਅੱਧਾ ਦਰਜਨ ਨਾਮਜ਼ਦ

ਰਾਜਪੁਰਾ, 8 ਅਕਤੂਬਰ (ਜੀ. ਪੀ ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਥਾਨਕ ਕਾਲਕਾ ਰੋਡ ’ਤੇ ਘੇਰ ਕੇ ਉਸਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 09-10-2026
ਰਾਜਪੁਰਾ, 8 ਅਕਤੂਬਰ (ਜੀ.ਪੀ ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਥਾਨਕ ਕਾਲਕਾ ਰੋਡ ’ਤੇ ਘੇਰ ਕੇ ਉਸਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ `ਚ ਸ਼ਿਵ ਕੁਮਾਰ ਵਾਸੀ ਮੰਡਲੋਡਾ ਹਰਿਆਣਾ ਨੇ ਬਿਆਨ ਦਰਜ ਕਰਵਾਏ ਹਨ ਕਿ ਜਦੋਂ ਉਹ ਕਾਲਕਾ ਰੋਡ `ਤੇ ਆਪਣੇ ਸਾਥੀਆਂ ਦੇ ਨਾਲ ਜਾ ਰਿਹਾ ਸੀ ਤਾਂ ਗੁਰਵਿੰਦਰ ਸਿੰਘ ਵਾਸੀ ਪਿੰਡ ਉਕਸੀ ਜੱਟਾਂ ਅਤੇ ਉਸਦੇ ਪੰਜ ਹੋਰ ਅਣਪਛਾਤੇ ਸਾਥੀਆਂ ਨੇ ਉਸਨੂੰ ਰਸਤੇ `ਚ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਿਸ ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਮਾਮਲੇ ਵਿਚ ਗੁਰਵਿੰਦਰ ਸਿੰਘ ਅਤੇ ਉਸ ਦੇ 5 ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ ਅਗਲੀ ਖ਼ਬਰ ਇਲੈਕਟੋਰਲ ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜਰ ਵਲੋਂ ਪਟਿਆਲਾ ’ਚ ਐਸ. ਆਈ. ਆਰ. ਦੀ ਪ੍ਰਗਤੀ ਦਾ ਜਾਇਜ਼ਾ
Ad Position 24