09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਰਾਏ ਨੇ ਹਲਕੇ ਦੇ 272 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਦੀ ਜਨ ਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ, ਰਾਮਪੁਰ ਨੌਆਬਾਦ, ਅਲੀਪੁਰ ਸੌਂਢੀਆਂ ਅਤੇ ਹਰੀਪਰ ਦੇ 272 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਿਤ ਰਜਿਸਟਰੀਆਂ ਅਤੇ ਮਾਲਕੀ ਹੱਕ ਦੇ ਦਸਤਾਵੇਜ਼ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਸੌਂਪੇ ਗਏ। ਇਸ ਯੋਜਨਾ ਤਹਿਤ ਪਿੰਡ ਰਾਮਪੁਰ ਨੌਆਬਾਦ ਦੇ 15 ਪਰਿਵਾਰਾਂ, ਬੀਬੀਪੁਰ ਦੇ 95 ਪਰਿਵਾਰਾਂ, ਅਲੀਪੁਰ ਸੋਢੀਆਂ ਦੇ 124 ਪਰਿਵਾਰਾਂ ਸਮੇਤ ਪਿੰਡ ਹਰੀਪਰ ਦੇ 38 ਪਰਿਵਾਰਾਂ ਨੂੰ ਮਾਲਕੀ ਹੱਕ ਨਾਲ ਸਬੰਧਿਤ ਦਸਤਾਵੇਜ਼ ਸੌਂਪੇ ਗਏ।

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਪਿੰਡਾਂ ਵਿਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦੇ ਯੋਗ ਲਾਭਪਾਤਰੀਆਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪਦੇ ਹੋਏ। ਤਸਵੀਰ: ਕਰਨ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਦੀ ਜਨ ਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ, ਰਾਮਪੁਰ ਨੌਆਬਾਦ, ਅਲੀਪੁਰ ਸੌਂਢੀਆਂ ਅਤੇ ਹਰੀਪਰ ਦੇ 272 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਿਤ ਰਜਿਸਟਰੀਆਂ ਅਤੇ ਮਾਲਕੀ ਹੱਕ ਦੇ ਦਸਤਾਵੇਜ਼ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਸੌਂਪੇ ਗਏ। ਇਸ ਯੋਜਨਾ ਤਹਿਤ ਪਿੰਡ ਰਾਮਪੁਰ ਨੌਆਬਾਦ ਦੇ 15 ਪਰਿਵਾਰਾਂ, ਬੀਬੀਪੁਰ ਦੇ 95 ਪਰਿਵਾਰਾਂ, ਅਲੀਪੁਰ ਸੋਢੀਆਂ ਦੇ 124 ਪਰਿਵਾਰਾਂ ਸਮੇਤ ਪਿੰਡ ਹਰੀਪਰ ਦੇ 38 ਪਰਿਵਾਰਾਂ ਨੂੰ ਮਾਲਕੀ ਹੱਕ ਨਾਲ ਸਬੰਧਿਤ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਡੋਰੇ (ਆਬਾਦੀ ਦੇਹ) ਦੇ ਖੇਤਰ ਵਿਚ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਆਪਣੀ ਸੰਪਤੀ ਦੀ ਵਰਤੋਂ ਬੈਂਕ ਲੋਨ ਜਾਂ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਕਰ ਸਕਣਗੇ। ਸ.ਰਾਏ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਤੇ ਪਿੰਡਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਮਿਲ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਸਬੰਧੀ ਦਸਤਾਵੇਜ਼ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਭਵਿੱਖ ਵਿਚ ਹੋਰ ਸਹੂਲਤਾਂ ਪ੍ਰਾਪਤ ਕਰਨ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਉਨ੍ਹਾਂ ਦੇ ਹੱਕ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦੇ ਕੇ ਉਨ੍ਹਾਂ ਨੂੰ ਹੋਰ ਮਜ਼ਬੂਤ ਅਤੇ ਆਤਮਨਿਰਭਰ ਬਣਾਉਣਾ ਹੈ। ਇਸ ਮੌਕੇ ਤਹਿਸੀਲਦਾਰ ਵਿਸ਼ਾਲ ਵਰਮਾ, ‘ਆਪ’ ਦੇ ਸੀਨੀਅਰ ਆਗੂ ਕੁਲਵਿੰਦਰ ਡੇਰਾ, ਤਰਲੋਚਨ ਲਾਲੀ ਸਮੇਤ ਹੋਰ ਅਧਿਕਾਰੀ ਅਤੇ ਲਾਭਪਾਤਰੀ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਦਿਲਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ ਅਗਲੀ ਖ਼ਬਰ ਪੁਲਿਸ ਵਲੋਂ ਭੁੱਕੀ ਸਮੇਤ ਔਰਤ ਗ੍ਰਿਫ਼ਤਾਰ
Ad Position 24