09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਕਿਯੂ ਕਾਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਇਕਾਈ ਵਲੋਂ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਦੀ ਅਗਵਾਈ ਹੇਠ ਸਹਾਇਕ ਕਮਿਸ਼ਨਰ (ਜ) ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਅਮਰਾਲਾ ਤੇ ਭੁਪਿੰਦਰ ਸਿੰਘ ਮਾਨੂੰਪੁਰ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਕਿਸਾਨ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਭਾਵੇਂ ਸਰਕਾਰੀ ਤੌਰ ’ਤੇ ਅਨਾਜ ਮੰਡੀਆਂ ਅਤੇ ਪੇਂਡੂ ਖੇਤਰਾਂ ਦੇ ਸੈਂਟਰਾਂ ਵਿਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ, ਪ੍ਰੰਤੂ ਇਸ ਨੂੰ ਅਮਲੀ ਤੌਰ ’ਤੇ ਯਕੀਨੀ ਬਣਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਇਕਾਈ ਵਲੋਂ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਦੀ ਅਗਵਾਈ ਹੇਠ ਸਹਾਇਕ ਕਮਿਸ਼ਨਰ (ਜ) ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਅਮਰਾਲਾ ਤੇ ਭੁਪਿੰਦਰ ਸਿੰਘ ਮਾਨੂੰਪੁਰ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਕਿਸਾਨ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਭਾਵੇਂ ਸਰਕਾਰੀ ਤੌਰ ’ਤੇ ਅਨਾਜ ਮੰਡੀਆਂ ਅਤੇ ਪੇਂਡੂ ਖੇਤਰਾਂ ਦੇ ਸੈਂਟਰਾਂ ਵਿਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ, ਪ੍ਰੰਤੂ ਇਸ ਨੂੰ ਅਮਲੀ ਤੌਰ ’ਤੇ ਯਕੀਨੀ ਬਣਾਇਆ ਜਾਵੇ। ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਹਰੇਕ ਢੇਰੀ ਦੀ ਰੋਜ਼ਾਨਾ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ। ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਆਈਆਂ ਝੋਨੇ ਦੀ ਫ਼ਸਲ ਦੀਆਂ ਢੇਰੀਆਂ ਨੂੰ ਖ਼ਰੀਦ ਕਰ ਰਹੀਆਂ ਏਜੰਸੀਆਂ ਵਲੋਂ ਬਿਨਾਂ ਵਜ੍ਹਾ ਰੱਦ ਕਰਕੇ ਵਪਾਰੀਆਂ ਵਲੋਂ ਕਿਸਾਨਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਨਾ ਛੱਡਿਆ ਜਾਵੇ, ਬਲਕਿ ਹਰੇਕ ਢੇਰੀ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ। ਮੰਡੀਆਂ ਵਿਚ ਖ਼ਰੀਦ ਕੀਤੇ ਝੋਨੇ ਦੀਆਂ ਬੋਰੀਆ ਦੀ ਲਿਫ਼ਟਿੰਗ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਦੇੇ ਫੜ੍ਹਾਂ ਵਿਚ ਫ਼ਸਲ ਉਤਾਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਜਿਹੜੇ ਹਾਈਬ੍ਰਿਡ ਝੋਨੇ ਦੇ ਬੀਜਾਂ ਦੀ ਮਨਿਸਟਰੀ ਓਟ ਐਗਰੀਕਲਚਰ ਨਵੀਂ ਦਿੱਲੀ ਵਲੋਂ ਸਿਫ਼ਾਰਿਸ਼ ਕੀਤੀ ਗਈ ਹੈ, ਉਨ੍ਹਾਂ ਬੀਜਾਂ ਨੂੰ ਸ਼ੈਲਰ ਵਪਾਰੀਆ ਵਲੋਂ ਖ਼ਰੀਦਣ ਲਈ ਅਸਿੱਧੇ ਢੰਗ ਨਾਲ ਆਨਾਕਾਨੀ ਕੀਤੀ ਜਾ ਰਹੀ ਹੈ, ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ, ਉਨ੍ਹਾਂ ਬੀਜਾਂ, ਫ਼ਸਲ ਨੂੰ ਖ਼ਰੀਦਣ ਲਈ ਆਨਾਕਾਨੀ ਨਾ ਕੀਤੀ ਜਾਵੇ ਅਤੇ ਖ਼ਰੀਦ ਸਹੀ ਢੰਗ ਨਾਲ ਕੀਤੀ ਜਾਵੇ। ਆਉਣ ਵਾਲੀ ਹਾੜੀ ਦੀ ਫ਼ਸਲਾਂ ਦੀ ਬਿਜਾਈ ਲਈ ਸਰਕਾਰ ਵਲੋਂ ਡੀ. ਏ. ਪੀ. ਦੇ ਬਫਰ ਸਟਾਕ ਦਾ ਪ੍ਰਬੰਧ ਕੀਤਾ ਜਾਵੇ ਅਤੇ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਡੀ.ਏ.ਪੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ’ਤੇ ਭੁਪਿੰਦਰ ਸਿੰਘ ਮਾਨੂੰਪੁਰ ਜ਼ਿਲ੍ਹਾ ਮੀਤ ਪ੍ਰਧਾਨ, ਗੁਰਜੀਤ ਸਿੰਘ ਬਾਠ ਜ਼ਿਲ੍ਹਾ ਪੈੱ੍ਰਸ ਸਕੱਤਰ, ਜਗਤਾਰ ਸਿੰਘ ਮਹੇਸ਼ੁਪਰਾ ਬਲਾਕ ਪ੍ਰਧਾਨ, ਹਰਚੰਦ ਸਿੰਘ ਅਮਰਾਲਾ ਬਲਾਕ ਮੀਤ ਪ੍ਰਧਾਨ, ਅਜੀਤ ਪਾਲ ਸਿੰਘ ਮਹੇਸ਼ਪੁਰਾ, ਸੋਹਣ ਸਿੰਘ, ਨਰਿੰਦਰ ਸਿੰਘ ਸੰਘੋਲ, ਕਰਮਜੀਤ ਸਿੰਘ ਗੰਢੂਆਂ, ਹਰਮਿੰਦਰ ਸਿੰਘ ਭੱਟਮਾਜਰਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਧਰਮਸ਼ਾਲਾ ਕਮੇਟੀ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦਾ ਸਮਾਰੋਹ ਸ਼ਰਧਾ ਨਾਲ ਮਨਾਇਆ ਜਾਵੇਗਾ- ਅਨੂਪ ਸਿੰਗਲਾ ਅਗਲੀ ਖ਼ਬਰ ਹਰਲਾਲਪੁਰ ਸਕੂਲ ਨੇ ਗਤਕਾ ਮੁਕਾਬਲਿਆਂ ’ਚ 8 ਸੋਨੇ ਤੇ 4 ਚਾਂਦੀ ਦੇ ਤਗਮੇ ਜਿੱਤੇ
Ad Position 24