09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਖਮਾਣੋਂ, 8 ਅਕਤੂਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਦੇ ਨਿਗੂਣੇ ਵਾਧੇ ਨੂੰ ਕਿਸਾਨ ਆਗੂਆਂ ਨੇ ਮੁੱਢੋਂ ਰੱਦ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 09-10-2026
ਖਮਾਣੋਂ, 8 ਅਕਤੂਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਦੇ ਨਿਗੂਣੇ ਵਾਧੇ ਨੂੰ ਕਿਸਾਨ ਆਗੂਆਂ ਨੇ ਮੁੱਢੋਂ ਰੱਦ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਕਣਕ ਦੀ ਫ਼ਸਲ ਪੈਦਾ ਕਰਨ ਲਈ ਕਿਸਾਨਾਂ ਦੇ ਖ਼ਰਚੇ ਲਗਾਤਾਰ ਵੱਧ ਰਹੇ ਹਨ। ਡੀਜ਼ਲ, ਖਾਦਾਂ, ਕੀਟਨਾਸ਼ਕਾਂ, ਬੀਜਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਸਮਾਨ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਕਿਸਾਨਾਂ ਦੀ ਲਾਗਤ ਕਾਫ਼ੀ ਵਧ ਚੁੱਕੀ ਹੈ, ਜਦਕਿ ਮਹਿੰਗਾਈ ਦੀ ਦਰ ਵੀ 8 ਫ਼ੀਸਦੀ ਤੋਂ ਉੱਪਰ ਚੱਲ ਰਹੀ ਹੈ। ਇਸ ਲਈ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤਾ ਗਿਆ ਮਾਮੂਲੀ ਵਾਧਾ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਬਿਲਕੁਲ ਵੀ ਤਸੱਲੀਬਖ਼ਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੰਨੇ ਅਤੇ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਇਸ ਲਈ ਸਰਕਾਰ ਨੂੰ ਕਿਸਾਨਾਂ ਲਈ ਡੀ.ਏ.ਪੀ ਖਾਦ ਦੇ ਮੁਕੰਮਲ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਬਿਜਾਈ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰਨਾਂ ਮੁਸ਼ਕਲਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਰਪਾਲ ਸਿੰਘ ਬਦੇਸ਼ ਕਲਾਂ, ਉੱਤਮ ਸਿੰਘ ਬਰਵਾਲੀ, ਸੁਖਬੀਰ ਸਿੰਘ ਜਟਾਣਾ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ ਬਾਠਾਂ ਖ਼ੁਰਦ, ਦਰਸ਼ਨ ਸਿੰਘ ਰਾਣਵਾਂ, ਗੁਰਨਾਮ ਸਿੰਘ ਖਮਾਣੋਂ, ਦਲਜੀਤ ਸਿੰਘ ਲਖਣਪੁਰ, ਗੁਰਚਰਨ ਸਿੰਘ, ਦਲਵੀਰ ਸਿੰਘ ਬੁਰਜ ਅਤੇ ਸੁਖਦੇਵ ਸਿੰਘ ਬਾਠਾਂ ਸਮੇਤ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਕਰਨ ਦੇ ਦਿੱਤੇ ਆਦੇਸ਼ ਅਗਲੀ ਖ਼ਬਰ ਦੇਸ਼ ਭਗਤ ਹਸਪਤਾਲ ਵਲੋਂ ਹੱਡੀਆਂ ਤੇ ਜੋੜਾਂ ਸੰਬੰਧੀ ਸਿਹਤ ਜਾਂਚ ਕੈਂਪ
Ad Position 24