ਕਿੱਕ ਬਾਕਸਿੰਗ ਵਿਚ ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 9 ਤਗਮੇ
ਦੇਵੀਗੜ੍ਹ, 8 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਡਾ. ਬੀ.
ਦੇਵੀਗੜ੍ਹ, 8 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਡਾ. ਬੀ. ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ 2 ਸੋਨੇ, 2 ਚਾਂਦੀ ਅਤੇ 5 ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ ਹਨ। ਜ਼ਿਕਰਯੋਗ ਹੈ ਕਿ ਗੁਰਨੂਰ ਨੇ ਸੋਨੇ ਦਾ ਤਗਮਾ, ਨਵਨਦੀਪ ਸਿੰਘ ਨੇ ਸੋਨੇ ਦਾ ਤਗਮਾ, ਦਮਨਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ, ਗੈਰੀ ਨੇ ਚਾਂਦੀ ਦਾ ਤਗਮਾ, ਮਨਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ, ਯਸ਼ਮੀਤ ਕੌਰ ਨੇ ਕਾਂਸੀ ਦਾ ਤਗ਼ਮਾ, ਤਨਵੀਰ ਕੌਰ ਨੇ ਕਾਂਸੀ ਦਾ ਤਗਮਾ, ਚਹਿਤਪ੍ਰੀਤ ਕੌਰ ਨੇ ਕਾਂਸੀ ਦਾ ਤਗ਼ਮਾ, ਗੁਰਮਨਪ੍ਰੀਤ ਕੌਰ ਨੇ ਵੀ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ ਹੈ| ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ।