10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੁਖਬੀਰ ਦੀਆਂ ਰੈਲੀਆਂ ’ਚ ਹੋ ਰਹੇ ਵੱਡੇ ਇਕੱਠ ਅਕਾਲੀ ਦਲ ਦੀ ਵਾਪਸੀ ਦਾ ਸੰਕੇਤ- ਕਾਲਾ ਅਰੋੜਾ, ਨੀਟਾ ਸੰਧੂ

ਅਮਲੋਹ, 9 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਪਰਮਿੰਦਰ ਸੰਧੂ ਤੇ ਸੁਖਵਿੰਦਰ ਸਿੰਘ ਕਾਲਾ ਅਰੋੜਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ ਸਿੰਘ 10-10-2026
ਅਮਲੋਹ, 9 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਵੀ ਹਲਕਾ ਇੰਚਾਰਜ ਰਾਜੂ ਖੰਨਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦਾ ਆਧਾਰ ਦਿਨੋ-ਦਿਨ ਵਧ ਰਿਹਾ ਹੈ। ਉਨ੍ਹਾਂ ਕਿ ਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਸਿਰ ਕਰਜ਼ੇ ਦਾ ਬੋਝ ਵਧਾ ਦਿੱਤਾ ਹੈ ਅਤੇ ਲੋਕਾਂ ਦੀਆਂ ਆਸਾਂ ’ਤੇ ਖਰੀ ਨਹੀਂ ਉੱਤਰੀ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ ਤੇ ਸ਼੍ਰੋਮਣੀ ਅਕਾ ਲੀ ਦਲ (ਬ) ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ ਸੰਬੰਧੀ ਭਗਵੰਤ ਮਾਨ ਬੋਲ ਰਹੇ ਹਨ ਕੋਰਾ ਝੂਠ- ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਅਗਵਾਈ ਹੇਠ ਵਰਕਰਾਂ ਤੇ ਹੈਲਪਰਾਂ ਨੇ ਕੱਢਿਆ ਰੋਸ ਮਾਰਚ
Ad Position 24