10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਖੇਤੀਬਾੜੀ ਵਿਭਾਗ ਨੇ ਸੰਘੋਲ ’ਚ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ

ਸੰਘੋਲ, 9 ਅਕਤੂਬਰ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਖਮਾਣੋਂ ਵਲੋਂ ਪਿੰਡ ਸੰਘੋਲ ’ਚ ਕੈਂਪ ਦਾ ਆਯੋਜਨ ਕੀਤਾ ਗਿਆ। ਆਤਮਾ ਸਕੀਮ ਤਹਿਤ ਕਰਵਾਈ ਗਈ ਇਸ ਕਿਸਾਨ ਗੋਸ਼ਟੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿਤਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਸੰਘੋਲ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਡਾ.

Ad Position 21
No active advertisement
ਅਜੀਤ ਡੈਸਕ 10-10-2026
ਸੰਘੋਲ, 9 ਅਕਤੂਬਰ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਖਮਾਣੋਂ ਵਲੋਂ ਪਿੰਡ ਸੰਘੋਲ ’ਚ ਕੈਂਪ ਦਾ ਆਯੋਜਨ ਕੀਤਾ ਗਿਆ। ਆਤਮਾ ਸਕੀਮ ਤਹਿਤ ਕਰਵਾਈ ਗਈ ਇਸ ਕਿਸਾਨ ਗੋਸ਼ਟੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿਤਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਸੰਘੋਲ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਡਾ. ਜਗਦੇਵ ਸਿੰਘ ਦੀ ਰਹਿਨੁਮਾਈ ਹੇਠ ਉਕਤ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਬਾਰੇ ਜਾਗਰੂਕ ਕਰਦਿਆਂ ਖੇਤ ’ਚ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ। ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਣ ਹੁੰਦਾ ਹੈ ਉੱਥੇ ਹੀ ਧਰਤੀ ਵਿਚਲੇ ਕਈ ਕਿਸਾਨ ਮਿੱਤਰ ਜੀਵ ਨਸ਼ਟ ਹੋ ਜਾਂਦੇ ਹਨ। ਕਿਸਾਨਾਂ ਨੂੰ ਕਣਕ ਦੇ ਬੀਜ ਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ। ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਅਤੇ ਕਿਸਾਨ ਆਈ. ਡੀ ਬਣਾਉਣ ਲਈ ਵੀ ਕਿਹਾ ਗਿਆ। ਬਾਗ਼ਬਾਨੀ ਵਿਭਾਗ ਵਲੋਂ ਅਮਰਜੀਤ ਸਿੰਘ ਇੰਸਪੈਕਟਰ ਨੇ ਹਾਜ਼ਰ ਕਿਸਾਨਾਂ ਨੂੰ ਵਿਭਾਗ ਦੀਆਂ ਕਿਸਾਨਾਂ ਲਈ ਸਕੀਮਾਂ ਬਾਰੇ ਵਿਸਥਾਰ ’ ਚ ਜਾਣਕਾਰੀ ਦਿੱਤੀ ਗਈ। ਰਵਾਇਤੀ ਫ਼ਸਲੀ ਚੱਕਰ ਛੱਡ ਕਿਸਾਨਾਂ ਨੂੰ ਬਾਗ਼ਬਾਨੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪਸ਼ੂ ਪਾਲਣ ਵਿਭਾਗ ਵਲੋਂ ਸਮਾਗਮ ’ਚ ਪਹੁੰਚੇ ਡਾ. ਅੰਗਦ ਪ੍ਰੀਤ, ਡਾ. ਪਰਮਜੀਤ ਸਿੰਘ ਤੇ ਡਾ. ਸੁਪਿੰਦਰ ਸਿੰਘ ਨੇ ਹਾਜ਼ਰੀਨ ਕਿਸਾਨਾਂ ਨੂੰ ਵਿਭਾਗੀ ਸਕੀਮਾਂ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਤੇ ਬਚਾਅ ਦੇ ਉਪਰਾਲਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਅਬੀਰਪਾਲ ਸਿੰਘ, ਦਵਿੰਦਰ ਸਿੰਘ, ਵਿਕਰਮ ਸਿੰਘ, ਸਵਰਨ ਸਿੰਘ, ਇੰਦਰਜੀਤ ਸਿੰਘ, ਅਮਰਜੀਤ ਸਿੰਘ, ਸੌਦਾਗਰ ਸਿੰਘ, ਨਰਿੰਦਰ ਸਿੰਘ, ਗਗਨਦੀਪ ਸਿੰਘ ਫ਼ੀਲਡ ਸਹਾਇਕ, ਵਿਕਰਮ ਸਿੰਘ ਫ਼ੀਲਡ ਵਰਕਰ, ਰਣਧੀਰ ਸਿੰਘ, ਗੁਰਚਰਨ ਸਿੰਘ, ਜਗਵਿੰਦਰ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ ਤੇ ਰਣਧੀਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਅਧੀਨ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਹਰਲਾਲਪੁਰ ਨੂੰ ਯੂਨੀਸਰਵ ਵੈੱਲਫੇਅਰ ਸੁਸਾਇਟੀ ਨੇ ਇਨਵਰਟਰ ਭੇਟ ਕੀਤਾ
Ad Position 24