ਸਮਾਰਟ ਸਕੂਲ ਡਡਹੇੜੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ
ਮੰਡੀ ਗੋਬਿੰਦਗੜ੍ਹ, 9 ਅਕਤੂਬਰ (ਇਕਬਾਲਦੀਪ ਸੰਧੂ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਵਿੰਦਰ ਕੌਰ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਤੰਬਰ ਮਹੀਨੇ ਦੀ ਪ੍ਰੀਖਿਆ ਵਿਚ ਕਾਰਗੁਜ਼ਾਰੀ, ਹਾਜ਼ਰੀ ਅਤੇ ਜਮਾਤ ਵਿਚ ਵਿਵਹਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਪ
ਪਿੰਡ ਡਡਹੇਡੀ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਯਾਦਗਾਰੀ ਤਸਵੀਰ ਮੌਕੇ ਮਾਪੇ। ਅਜੀਤ ਤਸਵੀਰ
10-10-2026
ਮੰਡੀ ਗੋਬਿੰਦਗੜ੍ਹ, 9 ਅਕਤੂਬਰ (ਇਕਬਾਲਦੀਪ ਸੰਧੂ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਵਿੰਦਰ ਕੌਰ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਤੰਬਰ ਮਹੀਨੇ ਦੀ ਪ੍ਰੀਖਿਆ ਵਿਚ ਕਾਰਗੁਜ਼ਾਰੀ, ਹਾਜ਼ਰੀ ਅਤੇ ਜਮਾਤ ਵਿਚ ਵਿਵਹਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਸਰਗਰਮ ਭੂਮਿਕਾ ਨਿਭਾਉਣ, ਉਨ੍ਹਾਂ ਨੂੰ ਸਮੇਂ ਸਿਰ ਸਕੂਲ ਭੇਜਣ, ਅਨੁਸ਼ਾਸਨ ਬਣਾਈ ਰੱਖਣ ਤੇ ਸਾਫ਼-ਸੁਥਰੀ ਵਰਦੀ ਪਹਿਨ ਕੇ ਸਕੂਲ ਆਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਇਸ ਸਬੰਧੀ ਮਾਪਿਆਂ ਦੁਆਰਾ ਵੀ ਸਰਕਾਰ ਪ੍ਰਤੀ ਸਕਾਰਾਤਮਿਕ ਵਿਚਾਰ ਪੇਸ਼ ਕੀਤੇ ਗਏ। ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਦੌਰਾਨ ਸਕੂਲ ਦੇ ਸਰਬਪੱਖੀ ਵਿਕਾਸ ਸਬੰਧੀ ਕੀਤੀ ਗਈ ਵਿਚਾਰ-ਚਰਚਾ ਦਾ ਵੀ ਜ਼ਿਕਰ ਕੀਤਾ ਗਿਆ ਅਤੇ ਅੱਜ ਕਮੇਟੀ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਮਿਲਣੀ ਦੌਰਾਨ ਸਕੂਲ ਵਿਚ ਬਣਾਇਆ ਗਿਆ ਸੈਲਫੀ ਪੁਆਇੰਟ ਮਾਪਿਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪ੍ਰਦਰਸ਼ਨੀਆਂ ਅਤੇ ਲਾਇਬ੍ਰੇਰੀ ਲੰਗਰ ਵੀ ਲਗਾਏ ਗਏ, ਜਿਨ੍ਹਾਂ ਨੇ ਮਾਪਿਆਂ ਨੂੰ ਸਕੂਲ ਦੀਆਂ ਸਿੱਖਿਆਤਮਕ ਗਤੀਵਿਧੀਆਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਸਰਬਪੱਖੀ ਵਿਕਾਸ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਸੀ। ਅੰਤ ਵਿਚ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਯਕੀਨ ਦਵਾਇਆ ਗਿਆ ਕਿ ਉਨ੍ਹਾਂ ਦੇ ਸਾਥ ਨਾਲ ਸਕੂਲ ਦੇ ਸਮੂਹ ਸਟਾਫ਼ ਵਲੋਂ ਮਿਹਨਤ ਕਰਕੇ ਬੱਚਿਆਂ ਦੀ ਸ਼ਖਸ਼ੀਅਤ ਨੂੰ ਹੋਰ ਨਿਖਾਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।