10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਜੀ. ਪੀ. ਐਸ. ਦੇ ਖਿਡਾਰੀਆਂ ਨੇ ਜਿੱਤੇ 5 ਸੋਨੇ, 4 ਚਾਂਦੀ ਤੇ 2 ਕਾਂਸੀ ਦੇ ਤਗਮੇ

ਮੰਡੀ ਗੋਬਿੰਦਗੜ੍ਹ, 9 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਕੁੱਲ 11 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 10-10-2026
ਮੰਡੀ ਗੋਬਿੰਦਗੜ੍ਹ, 9 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਕੁੱਲ 11 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਫੁੱਟਬਾਲ, ਮੁੱਕੇਬਾਜ਼ੀ ਅਤੇ ਕੁਸ਼ਤੀ ਦੇ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਸਕੂਲ ਦੀਆਂ 14 ਸਾਲ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ 17 ਸਾਲ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਦੀ ਟੀਮ ਨੇ ਵੀ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਮੁੱਕੇਬਾਜ਼ੀ ਪ੍ਰਤੀਯੋਗਤਾ ਵਿਚ ਸਕੂਲ ਦੇ ਖਿਡਾਰੀਆਂ ਨੇ ਚਾਰ ਸੋਨੇ ਅਤੇ ਤਿੰਨ ਚਾਂਦੀ ਦੇ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸਬੂਤ ਦਿੱਤਾ। 14 ਸਾਲ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਵਿਚ ਵਿਧਿਕਾ ਘਈ ਅਤੇ ਜਸਮੇਹ ਕੌਰ ਨੇ ਸੋਨੇ ਦੇ ਤਗਮੇ ਜਿੱਤੇ। 17 ਸਾਲ ਤੋਂ ਘੱਟ ਉਮਰ ਵਰਗ ਦੇ ਲੜਕਿਆਂ ਵਿਚ ਸੰਯਮ ਸ਼ਰਮਾ ਅਤੇ ਸਹਿਜ ਨੂਰ ਸਿੰਘ ਨੇ ਸੋਨੇ ਦੇ ਤਗਮੇ ਹਾਸਲ ਕੀਤੇ, ਜਦਕਿ ਧਰੁਵ ਸ਼ਰਮਾ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ 21 ਸਾਲ ਤੋਂ ਘੱਟ ਉਮਰ ਵਰਗ ਦੇ ਲੜਕਿਆਂ ਵਿਚ ਰਿਹਾਨ ਖ਼ਾਨ ਅਤੇ ਉਦੈਵੀਰ ਸਿੰਘ ਨੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸੇ ਦੌਰਾਨ ਹੰਸਾਲੀ ਸਾਹਿਬ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਕੁਸ਼ਤੀ ਪ੍ਰਤੀਯੋਗਤਾ ਵਿਚ ਸਕੂਲ ਦੇ ਖਿਡਾਰੀ ਅੰਕੁਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 17 ਸਾਲ ਤੋਂ ਘੱਟ ਉਮਰ ਵਰਗ ਵਿਚ ਉਸ ਨੇ ਗ੍ਰੀਕੋ-ਰੋਮਨ ਸ਼ੈਲੀ ਦੀ ਕੁਸ਼ਤੀ ਵਿੱਚ ਸੋਨੇ ਦਾ ਅਤੇ ਫਰੀਸਟਾਈਲ ਕੁਸ਼ਤੀ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਉਤਸ਼ਾਹ ਅਤੇ ਮਿਹਨਤ ਨਾਲ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ ਨੇ ਰੈਲੀਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਸਰਹਿੰਦ ’ਚ ਭੁੱਟਾ ਨੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24