10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ ਨੇ ਰੈਲੀਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ

ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ)- ਹਲਕਾ ਬਸੀ ਪਠਾਣਾ ਦੇ ਚੁੰਨੀ ਤੇ ਖਮਾਣੋਂ ’ਚ ਯੂਥ ਆਗੂਆਂ ਵਲੋਂ ਰੱਖੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਹਲਕੇ ਅੰਦਰ ਕਾਂਗਰਸ ਦੀ ਸਿਆਸਤ ’ਚ ਨਵੀਂ ਚਰਚਾ ਛਿੜ ਗਈ ਹੈ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ ਨੇ ਇਨ੍ਹਾਂ ਰੈਲੀਆਂ ਨੂੰ ਕਾਂਗਰਸ ਹਾਈਕਮਾਂਡ ਦੇ ਅਧਿਕਾਰਤ ਪ੍ਰੋਗਰਾਮਾਂ ਵਜੋਂ ਪੇਸ਼ ਕੀਤੇ ਜਾਣ ’ਤੇ ਸਵਾਲ ਖੜ੍ਹੇ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

Ad Position 21
No active advertisement
ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਭੰਗੂ। 10-10-2026
ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ)- ਹਲਕਾ ਬਸੀ ਪਠਾਣਾ ਦੇ ਚੁੰਨੀ ਤੇ ਖਮਾਣੋਂ ’ਚ ਯੂਥ ਆਗੂਆਂ ਵਲੋਂ ਰੱਖੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਹਲਕੇ ਅੰਦਰ ਕਾਂਗਰਸ ਦੀ ਸਿਆਸਤ ’ਚ ਨਵੀਂ ਚਰਚਾ ਛਿੜ ਗਈ ਹੈ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ ਨੇ ਇਨ੍ਹਾਂ ਰੈਲੀਆਂ ਨੂੰ ਕਾਂਗਰਸ ਹਾਈਕਮਾਂਡ ਦੇ ਅਧਿਕਾਰਤ ਪ੍ਰੋਗਰਾਮਾਂ ਵਜੋਂ ਪੇਸ਼ ਕੀਤੇ ਜਾਣ ’ਤੇ ਸਵਾਲ ਖੜ੍ਹੇ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਜ਼ਿਲ੍ਹਾ ਯੂਥ ਪ੍ਰਧਾਨ ਅਮਰਜੀਤ ਸਿੰਘ ਭੰਗੂ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਉਹ ਅਤੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਦੇਵਗਨ ਸ਼ੁੱਭੀ ਸ਼ਰਮਾ ਦਿੱਲੀ ਵਿਖੇ ਕਾਂਗਰਸ ਦੇ ਪ੍ਰੋਗਰਾਮ ’ਚ ਭਾਗ ਲੈਣ ਲਈ ਇਕੱਠੇ ਜਾ ਰਹੇ ਹਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਬੱਸੀ ਪਠਾਣਾ ਹਲਕੇ ਵਿਚ ਕੋਈ ਵੀ ਅਜਿਹੀਆਂ ਰੈਲੀਆਂ ਦੇ ਪ੍ਰੋਗਰਾਮ ਨਹੀਂ ਹਨ ਤੇ ਨਾ ਹੀ ਉਨ੍ਹਾਂ ਨੂੰ ਇਹਨਾਂ ਰੈਲੀਆਂ ਬਾਰੇ ਕੋਈ ਜਾਣਕਾਰੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਇਕ ਧਿਰ ਵਲੋਂ ਚੁੰਨੀ ਤੇ ਖਮਾਣੋਂ ਵਿਖੇ ਹੋਣ ਵਾਲੀਆਂ ਰੈਲੀਆਂ ਦੀਆਂ ਤਿਆਰੀਆਂ ਮੁਕੰਮਲ ਹੋਣ ਤੇ ਇਨ੍ਹਾਂ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੋਣ ਦਾ ਦਾਅਵਾ ਕੀਤਾ ਗਿਆ ਅਤੇ ਆਗੂਆਂ ਵਲੋਂ ਇਨ੍ਹਾਂ ਰੈਲੀਆਂ ਨੂੰ ਕਾਂਗਰਸ ਦੀਆਂ ਨੀਤੀਆਂ ਅਤੇ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਨਾਲ ਜੋੜਿਆ ਗਿਆ ਹੈ। ਜ਼ਿਲ੍ਹਾ ਯੂਥ ਪ੍ਰਧਾਨ ਅਮਰਜੀਤ ਸਿੰਘ ਭੰਗੂ ਵਲੋਂ ਉਠਾਏ ਗਏ ਸਵਾਲਾਂ ਕਾਰਨ ਇਹ ਚਰਚਾ ਹੋਰ ਤੇਜ਼ ਹੋ ਗਈ ਹੈ ਕਿ ਕੀ ਇਹ ਰੈਲੀਆਂ ਕਾਂਗਰਸ ਹਾਈਕਮਾਂਡ ਦੇ ਅਧਿਕਾਰਤ ਪ੍ਰੋਗ੍ਰਾਮ ਦਾ ਹਿੱਸਾ ਹਨ ਜਾਂ ਆਪਣੇ ਪੱਧਰ ਤੇ ਪ੍ਰੋਗਰਾਮ ਉਲੀਕੇ ਗਏ ਹਨ? ਇਸ ਮਾਮਲੇ ਸਬੰਧੀ ਕਾਂਗਰਸ ਦੇ ਸਬੰਧਿਤ ਆਗੂਆਂ ਅਤੇ ਪਾਰਟੀ ਦੇ ਅਧਿਕਾਰਤ ਪੱਖ ਵਲੋਂ ਸਥਿਤੀ ਸਪਸ਼ਟ ਕੀਤੇ ਜਾਣ ਦੀ ਉਡੀਕ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਰੈਲੀਆਂ ਲਈ ਬਸੀ ਪਠਾਣਾਂ ਹਲਕੇ ਦੇ ਪਿੰਡਾਂ ਵਿਚ ਭਾਰੀ ਉਤਸ਼ਾਹ- ਤਾਂਗੜੀ, ਢੀਂਡਸਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਜੀ. ਪੀ. ਐਸ. ਦੇ ਖਿਡਾਰੀਆਂ ਨੇ ਜਿੱਤੇ 5 ਸੋਨੇ, 4 ਚਾਂਦੀ ਤੇ 2 ਕਾਂਸੀ ਦੇ ਤਗਮੇ
Ad Position 24