09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੀ. ਬੀ. ਆਈ. ਦੀਆਂ ਛਾਪੇਮਾਰੀਆਂ ਨੇ ‘ਆਪ’ ਸਰਕਾਰ ਦੀ ਕਥਿਤ ਇਮਾਨਦਾਰੀ ’ਤੇ ਖੜ੍ਹੇ ਕੀਤੇ ਸਵਾਲ- ਸਾਬਕਾ ਵਿਧਾਇਕ ਰਾਜਿੰਦਰ ਸਿੰਘ

ਡਕਾਲਾ, 9 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ‘ਕੱਟੜ ਇਮਾਨਦਾਰੀ’ ਦੇ ਹੋਰਡਿੰਗਾਂ ਨਾਲ ਭਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ’ਤੇ ਹੁਣ ਸੀ. ਬੀ.

Ad Position 21
No active advertisement
ਸਾਬਕਾ ਵਿਧਾਇਕ ਰਾਜਿੰਦਰ ਸਿੰਘ 10-10-2026
ਡਕਾਲਾ, 9 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ‘ਕੱਟੜ ਇਮਾਨਦਾਰੀ’ ਦੇ ਹੋਰਡਿੰਗਾਂ ਨਾਲ ਭਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ’ਤੇ ਹੁਣ ਸੀ. ਬੀ. ਆਈ. ਦੀਆਂ ਛਾਪੇਮਾਰੀਆਂ ਨੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਘੁੰਮਣ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਜੁੜੇ ਵਿਅਕਤੀਆਂ ਦੇ ਟਿਕਾਣਿਆਂ ’ਤੇ ਸੀ. ਬੀ. ਆਈ. ਵਲੋਂ ਕੀਤੀ ਗਈ ਕਾਰਵਾਈ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥ ਪੰਜਾਬ ਦੇ ਲੋਕਾਂ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ। ਸਾਬਕਾ ਵਿਧਾਇਕ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿਚ ਆਉਣ ਸਮੇਂ ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਪੂਰੀ ਇਮਾਨਦਾਰੀ ਨਾਲ ਸਰਕਾਰ ਚਲਾਉਣ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਹੁਣ ਸਰਕਾਰ ਨਾਲ ਜੁੜੇ ਵਿਅਕਤੀਆਂ ਸਬੰਧੀ ਜਾਂਚ ਏਜੰਸੀ ਦੀ ਕਾਰਵਾਈ ਕਈ ਗੰਭੀਰ ਸਵਾਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਅਤੇ ਸਰਕਾਰੀ ਖ਼ਜ਼ਾਨੇ ਨਾਲ ਸਬੰਧਤ ਹਰ ਰੁਪਏ ਦਾ ਹਿਸਾਬ ਜਨਤਾ ਨੂੰ ਮਿਲਣਾ ਚਾਹੀਦਾ ਹੈ। ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਲੋਕ ਹੁਣ ਸਿਰਫ਼ ਇਸ਼ਤਿਹਾਰਾਂ ਤੇ ਦਾਅਵਿਆਂ ਦੀ ਰਾਜਨੀਤੀ ਨਹੀਂ, ਸਗੋਂ ਸਰਕਾਰ ਤੋਂ ਪੂਰੀ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਪੈਸੇ ਦਾ ਹਿਸਾਬ ਮਿਲਣਾ ਚਾਹੀਦਾ ਹੈ ਅਤੇ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸੰਗਰੂਰ ਧਰਨੇ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ- ਕੁਲਵੰਤ ਸਿੰਘ ਨਾਰੀਕੇ
Ad Position 24