11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਮਲੋਹ, 10 ਅਕਤੂਬਰ (ਕੇਵਲ ਸਿੰਘ)-ਪੀ. ਐਮ.

Ad Position 21
No active advertisement
ਅਜੀਤ ਡੈਸਕ 11-10-2026
ਅਮਲੋਹ, 10 ਅਕਤੂਬਰ (ਕੇਵਲ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਮਾਪੇ-ਅਧਿਆਪਕ ਮਿਲਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ। ਇਹ ਮਿਲਣੀ ਸਕੂਲ ਦੀ ਮੁੱਖ ਅਧਿਆਪਕਾ ਬੰਦਨਾ ਭੱਟੀ ਦੀ ਰਹਿਨੁਮਾਈ ਅਤੇ ਸਕੂਲ ਇੰਚਾਰਜ ਹਰਮੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮਿਲਣੀ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਪਰਵਿੰਦਰ ਸਿੰਘ ਰਾਜੂ, ਚੇਅਰਪਰਸਨ ਗਗਨਦੀਪ ਕੌਰ, ਹਰਜੀਤ ਸਿੰਘ, ਮਨਦੀਪ ਸਿੰਘ, ਆਰਤੀ ਸ਼ਰਮਾ, ਰੀਤੂ ਸ਼ਰਮਾ, ਮਨਿੰਦਰ ਸਿੰਘ, ਤੇਜਪਾਲ ਸਿੰਘ, ਉਮੇਸ਼ ਕੁਮਾਰ, ਨਵਦੀਪ ਕੌਰ, ਨਵਜੋਤ ਕੌਰ, ਗੁਰਦੇਵ ਕੌਰ, ਰੋਹਿਤ ਗੁਪਤਾ ਅਤੇ ਐਸ.ਐਮ.ਸੀ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਅਕਾਲੀ ਦਲ (ਬ) ਦੀ ਮੀਟਿੰਗ ਅੱਜ- ਗਿੱਲ, ਸੰਧੂ ਅਗਲੀ ਖ਼ਬਰ ਗਾਇਤਰੀ ਆਸ਼ਰਮ ਵਿਖੇ ਨਵਰਾਤਰੀ ਸਾਧਨਾ ਤੇ ਸ੍ਰੀਮਦ ਭਾਗਵਤ ਕਥਾ ਗਿਆਨ ਸਮਾਗਮ ਅੱਜ ਤੋਂ
Ad Position 24