11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖੇਤੀਬਾੜੀ ਡਾਇਰੈਕਟਰ ਨੇ ਭੋਲੀਆ ਵਿਖੇ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਲਿਆ ਜਾਇਜ਼ਾ

ਅਮਲੋਹ, 10 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)-ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਭੋਲੀਆ ਵਿਖੇ ਝੋਨੇ ਦੀ ਪਰਾਲੀ ਦੇ ਇਨ-ਸਿਟੂ ਅਤੇ ਐਕਸ-ਸਿਟੂ ਪ੍ਰਬੰਧਨ ਲਈ ਮਸ਼ੀਨਰੀ ਦੀ ਲਾਈਵ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਅਮਲੋਹ, 10 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)-ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਭੋਲੀਆ ਵਿਖੇ ਝੋਨੇ ਦੀ ਪਰਾਲੀ ਦੇ ਇਨ-ਸਿਟੂ ਅਤੇ ਐਕਸ-ਸਿਟੂ ਪ੍ਰਬੰਧਨ ਲਈ ਮਸ਼ੀਨਰੀ ਦੀ ਲਾਈਵ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਗਿਆ। ਜ਼ਿਲ੍ਹੇ ਵਿਚ ਪਹੁੰਚਣ ’ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਡਾ. ਗੁਰਜੀਤ ਸਿੰਘ ਬਰਾੜ ਵਲੋਂ ਖ਼ੁਦ ਟਰੈਕਟਰ ਚਲਾ ਕੇ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਕਾਰਜਪ੍ਰਣਾਲੀ ਦਾ ਵੇਰਵਾ ਲਿਆ ਗਿਆ ਅਤੇ ਪਰਾਲੀ ਦੀਆਂ ਗੱਠਾਂ ਦੇ ਰੱਖ-ਰਖਾਅ ਲਈ ਤਿਆਰ ਕੀਤੀਆਂ ਡੰਪ ਸਾਈਟਾਂ ਦਾ ਵੀ ਮੁਆਇਨਾ ਕੀਤਾ ਗਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਦੀ ਮਿੱਟੀ ਵਿਚ ਹੀ ਰਲਾਇਆ ਜਾਵੇ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਸਟਾਫ਼ ਵਲੋਂ ਕੀਤੇ ਜਾ ਰਹੇ ਯਤਨਾਂ ਅਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਬੂਟਾ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਸਤਵਿੰਦਰ ਸਿੰਘ, ਖੇਤੀਬਾੜੀ ਉੱਪ-ਨਿਰੀਖਕ ਮੁਨੀਸ਼ ਕੁਮਾਰ, ਖੇਤੀਬਾੜੀ ਉੱਪ-ਨਿਰੀਖਕ ਰਵਿੰਦਰ ਸਿੰਘ, ਏ.ਟੀ.ਐੱਮ. ਕਿਰਨਦੀਪ ਕੌਰ ਅਤੇ ਹਰਵਿੰਦਰ ਸਿੰਘ ਤੋਂ ਇਲਾਵਾ ਪਿੰਡ ਭੋਲੀਆ ਦੇ ਕਿਸਾਨ ਜਰਨੈਲ ਸਿੰਘ ਤੇ ਕੁਲਵੀਰ ਸਿੰਘ, ਪਿੰਡ ਬਰੌਂਗਾ ਜ਼ੇਰ ਦੇ ਪਲਵਿੰਦਰ ਸਿੰਘ, ਪਿੰਡ ਅੰਨੀਆਂ ਦੇ ਗੁਰਦੇਵ ਸਿੰਘ ਸਮੇਤ 30 ਦੇ ਲਗਪਗ ਹੋਰ ਕਿਸਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ -ਐਡਵੋਕੇਟ ਸ਼ਿਵਜੋਤ ਐੱਸ. ਮੌਦਗਿੱਲ ਸੰਘੋਲ ਅਗਲੀ ਖ਼ਬਰ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਅਕਾਲੀ ਦਲ (ਬ) ਦੀ ਮੀਟਿੰਗ ਅੱਜ- ਗਿੱਲ, ਸੰਧੂ
Ad Position 24