11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

2027 ’ ਚ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਬੀਬੀਆਂ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ- ਖੰਨਾ

ਅਮਲੋਹ, 10 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਕਪੂਰਗੜ੍ਹ ਵਿਖੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਔਰਤਾਂ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਸਬੰਧੀ ਔਰਤਾਂ ਦੇ ਸੁਝਾਅ ਲਏ ਗਏ ਅਤੇ ਫਾਰਮ ਵੀ ਭਰੇ ਗਏ।

Ad Position 21
No active advertisement
ਅਜੀਤ ਡੈਸਕ 11-10-2026
ਅਮਲੋਹ, 10 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਕਪੂਰਗੜ੍ਹ ਵਿਖੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਔਰਤਾਂ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਸਬੰਧੀ ਔਰਤਾਂ ਦੇ ਸੁਝਾਅ ਲਏ ਗਏ ਅਤੇ ਫਾਰਮ ਵੀ ਭਰੇ ਗਏ। ਇਸ ਮੌਕੇ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਸਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ਮੁੜ ਚਾਲੂ ਕਰਵਾਉਣ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਹਰ ਵਰਕਰ ਨੂੰ ਹੁਣ ਤੋਂ ਹੀ ਸਰਗਰਮ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇਸ ਪੰਜਾਬ ਬਚਾਓ ਮੁਹਿੰਮ ਸਮੇਂ ਜਥੇਦਾਰ ਹਰਚੰਦ ਸਿੰਘ ਕਪੂਰਗੜ੍ਹ, ਸਾਬਕਾ ਸਰਪੰਚ ਬਲਬੀਰ ਸਿੰਘ, ਬਿੱਟੂ ਰਾਮ, ਬਲਾਕ ਸੰਮਤੀ ਮੈਂਬਰ ਅਮਨਦੀਪ ਕੁਮਾਰ, ਤਰਸੇਮ ਸਿੰਘ ਤੂਫ਼ਾਨ, ਕਮਲੇਸ਼ ਕੌਰ, ਨੇਹਾ ਰਾਣੀ, ਪ੍ਰਿੰਕੀ ਰਾਣੀ, ਰੇਖਾ ਰਾਣੀ, ਸ਼ਾਨੋ ਦੇਵੀ, ਦਾਨੋ ਦੇਵੀ, ਅੰਬੋਂ ਰਾਣੀ, ਗੁਰਮੀਤ ਕੌਰ, ਸੀਤਾ ਰਾਣੀ, ਨੀਤਾ ਰਾਣੀ, ਪਰਮਜੀਤ ਕੌਰ, ਹਰਸਿਮਰਨਜੀਤ ਕੌਰ, ਮਨਜੀਤ ਕੌਰ, ਪੂਜਾ ਰਾਣੀ, ਰਮਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਅਗਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਸਕੂਲਾਂ ਅਤੇ ਮਾਪਿਆਂ ਦਰਮਿਆਨ ਸਾਂਝ ਦਾ ਅਹਿਮ ਉਪਰਾਲਾ-ਰਵਿੰਦਰ ਕੌਰ
Ad Position 24