10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਖ਼ਾਲਸਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਤਕਸੀਮ

ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਮੰਡੀ ਗੋਬਿੰਦਗੜ੍ਹ ਦੇ 6 ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿੱਥੇ ਇਤਿਹਾਸਕ ਗੁਰਧਾਮਾਂ ਦੀ ਸਾਂਭ-ਸੰਭਾਲ ਅਤੇ ਸੁਚੱਜੇ ਪ੍ਰਬੰਧਾਂ ਲਈ ਨਿਰੰਤਰ ਯਤਨਸ਼ੀਲ ਹੈ, ਉੱਥੇ ਹੀ ਸਮਾਜ ਭਲਾਈ ਦੇ ਕਾਰਜਾਂ ਵਿਚ ਵੀ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 11-10-2026
ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਮੰਡੀ ਗੋਬਿੰਦਗੜ੍ਹ ਦੇ 6 ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿੱਥੇ ਇਤਿਹਾਸਕ ਗੁਰਧਾਮਾਂ ਦੀ ਸਾਂਭ-ਸੰਭਾਲ ਅਤੇ ਸੁਚੱਜੇ ਪ੍ਰਬੰਧਾਂ ਲਈ ਨਿਰੰਤਰ ਯਤਨਸ਼ੀਲ ਹੈ, ਉੱਥੇ ਹੀ ਸਮਾਜ ਭਲਾਈ ਦੇ ਕਾਰਜਾਂ ਵਿਚ ਵੀ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ। ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਭਿਆਨਕ ਬਿਮਾਰੀਆਂ ਤੋਂ ਪੀੜਤ ਲੋੜਵੰਦ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਦੀਆਂ ਫ਼ੀਸਾਂ ਸਬੰਧੀ ਵੀ ਸਹਾਇਤਾ ਦਿੱਤੀ ਜਾਂਦੀ ਹੈ। ਅਜਿਹੇ ਉਪਰਾਲਿਆਂ ਦਾ ਮੁੱਖ ਮਕਸਦ ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰਾਂ ਨੂੰ ਰਾਹਤ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਵਿਚ ਸਹਿਯੋਗ ਦੇਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸੇਵਾਵਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਰੱਖੇ ਜਾ ਰਹੇ ਹਨ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਜਿੰਦਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਬਰਵਾਲੀ, ਅੰਜੂ ਸ਼ਾਰਦਾ, ਗੁਰਪ੍ਰੀਤ ਸਿੰਘ ਹਰਗਣਾ, ਸੰਦੀਪ ਕੌਰ ਬਾਠਾਂ ਕਲਾਂ, ਪ੍ਰਵੀਨ ਰਾਣੀ ਅਤੇ ਲਵਪ੍ਰੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ
Ad Position 24