10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਨ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਵਿਧਾਇਕ ਗੈਰੀ ਬੜਿੰਗ

ਅਮਲੋਹ, 10 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਦੀ ਖ਼ੁਸ਼ਹਾਲੀ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਲਈ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵਾਰਡ ਨੰਬਰ-2, ਅਮਲੋਹ ਵਿਖੇ ’ਡੋਰ-ਟੂ-ਡੋਰ ਜਨ ਸੰਪਰਕ’ ਮੁਹਿੰਮ ਚਲਾਈ ਗਈ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਵਾਰਡਵਾਸੀਆਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਸਰਕਾਰੀ ਸੁਵਿਧਾਵਾਂ ਸਬੰਧੀ ਫੀਡਬੈਕ ਲਈ।

Ad Position 21
No active advertisement
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਜਤਿੰਦਰ ਸਿੰਘ ਰਾਮਗੜ੍ਹੀਆ ਅਤੇ ਹੋਰ ਆਗੂ। ਤਸਵੀਰ: ਕੇਵਲ ਸਿੰਘ 11-10-2026
ਅਮਲੋਹ, 10 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਦੀ ਖ਼ੁਸ਼ਹਾਲੀ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਲਈ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵਾਰਡ ਨੰਬਰ-2, ਅਮਲੋਹ ਵਿਖੇ ’ਡੋਰ-ਟੂ-ਡੋਰ ਜਨ ਸੰਪਰਕ’ ਮੁਹਿੰਮ ਚਲਾਈ ਗਈ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਵਾਰਡਵਾਸੀਆਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਸਰਕਾਰੀ ਸੁਵਿਧਾਵਾਂ ਸਬੰਧੀ ਫੀਡਬੈਕ ਲਈ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਦੇ ਆਮ ਲੋਕਾਂ ਦੇ ਰੋਜ਼ਾਨਾ ਜੀਵਨ ਵਿਚ ਜੋ ਚੰਗੇ ਬਦਲਾਅ ਲਿਆਂਦੇ, ਉਸ ਨੂੰ ਜ਼ਮੀਨੀ ਪੱਧਰ ’ਤੇ ਅੱਖੀਂ ਵੇਖ ਕੇ ਅਤੇ ਲੋਕਾਂ ਦੇ ਮੂੰਹੋਂ ਸੁਣ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਚਾਹੇ 600 ਯੂਨਿਟ ਮੁਫ਼ਤ ਬਿਜਲੀ ਨਾਲ ਆਉਂਦੇ ’ਜ਼ੀਰੋ ਬਿਜਲੀ ਬਿੱਲ’ ਦੀ ਵੱਡੀ ਰਾਹਤ ਹੋਵੇ, ਆਮ ਆਦਮੀ ਕਲੀਨਿਕਾਂ ਰਾਹੀਂ ਮਿਲ ਰਿਹਾ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਹੋਵੇ, ਸਰਕਾਰੀ ਸਕੂਲਾਂ ਦੇ ਬਦਲੇ ਮੁਹਾਂਦਰੇ ਨਾਲ ਬੱਚਿਆਂ ਨੂੰ ਮਿਲ ਰਹੀ ਬਿਹਤਰ ਸਿੱਖਿਆ ਹੋਵੇ ਜਾਂ ਫਿਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਹੋਵੇ-ਹਰ ਵਰਗ ਨੂੰ ਸਰਕਾਰੀ ਸਕੀਮਾਂ ਦਾ ਸਿੱਧਾ ਅਤੇ ਪਾਰਦਰਸ਼ੀ ਲਾਭ ਮਿਲ ਰਿਹਾ ਹੈ। ਇਲਾਕਾ ਵਾਸੀਆਂ ਨੇ ਸਰਕਾਰੀ ਯੋਜਨਾਵਾਂ ਦੇ ਮਿਲੇ ਲਾਭਾਂ ਬਾਰੇ ਆਪਣੇ ਨਿੱਘੇ ਅਨੁਭਵ ਅਤੇ ਵਿਚਾਰ ਸਾਂਝੇ ਕੀਤੇ ਹਨ। ਗੈਰੀ ਬੜਿੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੇ ਦਰਾਂ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਹਲਕਾ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੀ ਤਰੱਕੀ, ਖ਼ੁਸ਼ਹਾਲੀ ਅਤੇ ਨਿਰੰਤਰ ਵਿਕਾਸ ਲਈ ਕੰਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਤੇ ਚੇਅਰਮੈਨ ਜਤਿੰਦਰ ਸਿੰਘ ਰਾਮਗੜ੍ਹੀਆ ਵਲੋਂ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਉੱਥੇ ਹੀ ਸਰਕਾਰ ਦੀਆਂ ਯੋਜਨਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਚੇਅਰਮੈਨ ਜਤਿੰਦਰ ਸਿੰਘ ਰਾਮਗੜ੍ਹੀਆ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਕੌਂਸਲਰ ਸਿਕੰਦਰ ਸਿੰਘ ਗੋਗੀ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਮੋਨੀ ਪੰਡਿਤ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਕੇਅਰ ਕੰਪੈਨੀਅਨ ਪ੍ਰੋਗਰਾਮ’ ਤਹਿਤ ਟਰੇਨਿੰਗ ਸੈਸ਼ਨ ਦਾ ਆਯੋਜਨ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਕੇਅਰ ਕੰਪੈਨੀਅਨ ਪ੍ਰੋਗਰ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਵਿਸ਼ੇਸ਼ ਲੈਕਚਰ
Ad Position 24