ਭਾਜਪਾ ਆਗੂਆਂ ਨੇ ਐਸ.ਆਈ.ਆਰ. ਦਾ ਵਿਰੋਧ ਕਰਨ ਵਾਲੇ ਕਾਂਗਰਸ ਤੇ ‘ਆਪ’ ਦੇ ਆਗੂਆਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਗੇਜਾ ਰਾਮ ਵਾਲਮੀਕਿ ਅਤੇ ਐਸ. ਸੀ.
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਗੇਜਾ ਰਾਮ ਵਾਲਮੀਕਿ ਅਤੇ ਐਸ.ਸੀ. ਮੋਰਚੇ ਦੇ ਕੌਮੀ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਸਰਹਿੰਦ-ਫਤਿਹਗੜ੍ਹ ਸਾਹਿਬ ਵਿਖੇ ਐਸ.ਆਈ.ਆਰ. ਦਾ ਵਿਰੋਧ ਕਰਨ ਵਾਲੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ ਦੇ ਮੁੱਦੇ ਨੂੰ ਉਠਾ ਕੇ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਐਸ.ਆਈ . ਆਰ. ਦੀ ਪ੍ਰਕਿਰਿਆ ਬਾਰੇ ਲੋਕਾਂ ਵਿਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਦਾ ਉਦੇਸ਼ ਵੋਟਰ ਸੂਚੀਆਂ ਦੀ ਜਾਂਚ ਕਰਨਾ ਅਤੇ ਉਨ੍ਹਾਂ ਵਿਚ ਮੌਜੂਦ ਕਮੀਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਅਨੁਸਾਰ ਇਸ ਪ੍ਰਕਿਰਿਆ ਤਹਿਤ ਦੋਹਰੀਆਂ ਵੋਟਾਂ, ਪਤੇ ਬਦਲਣ ਜਾਂ ਹੋਰ ਕਾਰਨਾਂ ਕਰਕੇ ਵੋਟਰ ਸੂਚੀਆਂ ਵਿਚ ਲੋੜੀਂਦੀਆਂ ਸੋਧਾਂ ਕਰਨ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪ੍ਰਕਿਰਿਆ ਕਾਨੂੰਨੀ ਨਿਯਮਾਂ ਅਨੁਸਾਰ ਚੱਲ ਰਹੀ ਹੈ ਅਤੇ ਇਸ ਦਾ ਵਿਰੋਧ ਕਰਨਾ ਸਿਆਸੀ ਮਕਸਦਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀਆਂ ਮੌਜੂਦਾ ਸਮੱਸਿਆਵਾਂ ਅਤੇ ਪਿਛਲੀਆਂ ਸਰਕਾਰਾਂ ਦੇ ਕੰਮਕਾਜ ਬਾਰੇ ਜਵਾਬ ਮੰਗ ਰਹੇ ਹਨ। ਇਸ ਲਈ ਸਿਆਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਜਵਾਬਦੇਹੀ ਯਕੀਨੀ ਬਣਾਉਣ। ਭਾਜਪਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕਾਂ ਸਾਹਮਣੇ ਇਨ੍ਹਾਂ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਆਗੂ ਅਤੇ ਵਰਕਰ ਸ਼ਾਮਿਲ ਸਨ।