12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਇੰਸਪੈਕਟਰ ਕਰਮਜੀਤ ਸਿੰਘ ਬਣੇ ਸਨੌਰ ਥਾਣੇ ਦੇ ਨਵੇਂ ਮੁਖੀ

ਸਨੌਰ, 11 ਅਕਤੂਬਰ (ਸੋਖਲ)-ਸਨੌਰ ਥਾਣੇ ਨੂੰ ਨਵੇਂ ਥਾਣਾ ਮੁਖੀ ਮਿਲੇ। ਇੰਸਪੈਕਟਰ ਕਰਮਜੀਤ ਸਿੰਘ ਨੂੰ ਸਨੌਰ ਥਾਣੇ ਦੇ ਮੁੱਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 12-10-2026
ਸਨੌਰ, 11 ਅਕਤੂਬਰ (ਸੋਖਲ)-ਸਨੌਰ ਥਾਣੇ ਨੂੰ ਨਵੇਂ ਥਾਣਾ ਮੁਖੀ ਮਿਲੇ। ਇੰਸਪੈਕਟਰ ਕਰਮਜੀਤ ਸਿੰਘ ਨੂੰ ਸਨੌਰ ਥਾਣੇ ਦੇ ਮੁੱਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਹਲਕਾ ਸਨੌਰ ਅਧੀਨ ਪੈਂਦੇ ਥਾਣਾ ਜੁਲਕਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇੰਸਪੈਕਟਰ ਕਰਮਜੀਤ ਸਿੰਘ ਪਹਿਲਾਂ ਵੀ ਸਨੌਰ ਥਾਣੇ ਵਿਚ ਤਾਇਨਾਤ ਰਹਿ ਚੁੱਕੇ ਹਨ ਅਤੇ ਉਹ ਇਲਾਕੇ ਦੇ ਹਾਲਾਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਨੂੰ ਇੱਕ ਇਮਾਨਦਾਰ, ਸੂਝਵਾਨ ਅਤੇ ਚੰਗੀ ਸੋਚ ਵਾਲੇ ਪੁਲਿਸ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਅਹੁਦਾ ਸੰਭਾਲਣ ਸੰਬੰਧੀ ਆਪਣੀ ਗੱਲ ਰੱਖਦਿਆਂ ਇੰਸਪੈਕਟਰ ਕਰਮਜੀਤ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਅਮਨ-ਕਾਨੂੰਨ ਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਵੇਚਣ ਵਾਲੇ ਲੋਕ ਆਪਣਾ ਗ਼ੈਰ-ਕਾਨੂੰਨੀ ਧੰਦਾ ਬੰਦ ਕਰ ਦੇਣ, ਕਿਉਂਕਿ ਨਸ਼ਿਆਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਹਗੀਰ ਨੂੰ ਘੇਰ ਕੇ ਮੋਬਾਈਲ, ਨਕਦੀ ਤੇ ਆਰ. ਸੀ. ਖੋਹਣ ਦੇ ਦੋਸ਼ ਹੇਠ ਮੁਕੱਦਮਾ ਦਰਜ ਅਗਲੀ ਖ਼ਬਰ ਬਲਬੇੜ੍ਹਾ ਪੁਲਿਸ ਚੌਕੀ ’ਚ ਹਰਿਆਣਾ ਤੋਂ ਆ ਰਹੀਆਂ ਝੋਨੇ ਦੀਆਂ ਟਰਾਲੀਆਂ ਛੱਡਣ ਨੂੰ ਲੈ ਕੇ ਵਿਵਾਦ
Ad Position 24