13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਲਾਵਾਰਸ ਕੁੱਤਿਆਂ ਦੇ ਵਧਦੇ ਹਮਲਿਆਂ ਤੇ ਪਸ਼ੂਆਂ ਕਾਰਨ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ– ਕੈਪ. ਬਾਜਵਾ

ਅਮਲੋਹ, 12 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ, ਮੁੱਖ ਬੁਲਾਰੇ ਅਤੇ ਮੈਂਬਰ ਜ਼ਿਲ੍ਹਾ ਸੈਨਿਕ ਬੋਰਡ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਲਵਾਰਸ ਖ਼ੂੰਖ਼ਾਰ ਕੁੱਤਿਆਂ ਅਤੇ ਬੇਸਹਾਰਾ ਪਸ਼ੂਆਂ ਦੀ ਵਧਦੀ ਗਿਣਤੀ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਆਵਾਰਾ ਕੁੱਤੇ ਝੁੰਡਾਂ ਦੇ ਰੂਪ ਵਿਚ ਘੁੰਮਦੇ ਹਨ, ਜਿਸ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਅਮਲੋਹ, 12 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ, ਮੁੱਖ ਬੁਲਾਰੇ ਅਤੇ ਮੈਂਬਰ ਜ਼ਿਲ੍ਹਾ ਸੈਨਿਕ ਬੋਰਡ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਲਵਾਰਸ ਖ਼ੂੰਖ਼ਾਰ ਕੁੱਤਿਆਂ ਅਤੇ ਬੇਸਹਾਰਾ ਪਸ਼ੂਆਂ ਦੀ ਵਧਦੀ ਗਿਣਤੀ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਆਵਾਰਾ ਕੁੱਤੇ ਝੁੰਡਾਂ ਦੇ ਰੂਪ ਵਿਚ ਘੁੰਮਦੇ ਹਨ, ਜਿਸ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਕੈਪਟਨ ਬਾਜਵਾ ਨੇ ਕਿਹਾ ਕਿ ਆਵਾਰਾ ਕੁੱਤਿਆਂ ਵਲੋਂ ਬੱਚਿਆਂ, ਬਜ਼ੁਰਗਾਂ ਅਤੇ ਹੋਰ ਲੋਕਾਂ ਉੱਤੇ ਹਮਲੇ ਕਰਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਦੇ ਹਮਲਿਆਂ ਕਾਰਨ ਪਾਲਤੂ ਪਸ਼ੂਆਂ, ਭੇਡਾਂ ਅਤੇ ਬੱਕਰੀਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਦੂਜੇ ਪਾਸੇ, ਸੜਕਾਂ ’ਤੇ ਘੁੰਮਦੇ ਆਵਾਰਾ ਪਸ਼ੂ ਵਾਹਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਵਾਰਸ ਕੁੱਤਿਆਂ ਦੀ ਗਿਣਤੀ ਨੂੰ ਕਾਬੂ ਕਰਨ ਲਈ ਨਸਬੰਦੀ ਅਤੇ ਹੋਰ ਜ਼ਰੂਰੀ ਪ੍ਰਬੰਧ ਕਰਨ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਸੁਪਰੀਮ ਕੋਰਟ ਵਲੋਂ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਸਬੰਧੀ ਦਿੱਤੇ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਕੁੱਤਿਆਂ ਲਈ ਢੁਕਵੇਂ ਆਸਰਾ ਕੇਂਦਰ ਬਣਾਏ ਜਾਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਕੈਪਟਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੀ ਠੋਸ ਨੀਤੀ ਬਣਾਉਣੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਗਲੀ ’ਤੇ ਕਥਿਤ ਨਾਜਾਇਜ਼ ਕਬਜ਼ਾ ਕਰਨ ਤੇ ਇੱਟਾਂ ਖ਼ੁਰਦ-ਬੁਰਦ ਕਰਨ ਸੰਬੰਧੀ ਕਾਰਵਾਈ ਦੀ ਮੰਗ ਅਗਲੀ ਖ਼ਬਰ ਬਰਸਾਤ ਦੇ ਅਲਰਟ ਦੇ ਮੱਦੇਨਜ਼ਰ ਕਿਸਾਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ- ਡੀ. ਸੀ.
Ad Position 24