12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਚਲਾਈ ਸਫ਼ਾਈ ਮੁਹਿੰਮ

ਅਮਲੋਹ, 12 ਅਕਤੂਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਗਾਂਧੀ ਜੈਅੰਤੀ ਨੂੰ ਸਮਰਪਿਤ ਯੂਨੀਵਰਸਿਟੀ ਦੇ ਵਿਹੜੇ ਵਿਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 13-10-2026
ਅਮਲੋਹ, 12 ਅਕਤੂਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਗਾਂਧੀ ਜੈਅੰਤੀ ਨੂੰ ਸਮਰਪਿਤ ਯੂਨੀਵਰਸਿਟੀ ਦੇ ਵਿਹੜੇ ਵਿਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਹ ਉਪਰਾਲਾ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਤੇ ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਦੀ ਦੂਰ-ਅੰਦੇਸ਼ ਅਗਵਾਈ ਹੇਠ ਕੀਤਾ ਗਿਆ। ਇਸ ਦਾ ਉਦੇਸ਼ ਮਹਾਤਮਾ ਗਾਂਧੀ ਦੇ ਆਦਰਸ਼ਾਂ ਨੂੰ ਅੱਗੇ ਵਧਾਉਣਾ ਸੀ। ਮਹਾਤਮਾ ਗਾਂਧੀ ਨੇ ਸਫ਼ਾਈ, ਸਿਹਤਮੰਦ ਆਦਤਾਂ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਸੀ। ਸਿੱਖਿਆ ਵਿਭਾਗ ਦੀ ਮੁਖੀ ਡਾ. ਪ੍ਰੀਸ਼ੀਅਸ ਦੀ ਅਗਵਾਈ ਹੇਠ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਖੇਤਰਾਂ ਦੀ ਸਫ਼ਾਈ ਵਿਚ ਸਰਗਰਮੀ ਨਾਲ ਯੋਗਦਾਨ ਪਾਇਆ। ਇਸ ਮੁਹਿੰਮ ਦੌਰਾਨ ਕੂੜੇ ਦੇ ਢੁਕਵੇਂ ਨਿਪਟਾਰੇ, ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਬਣਾਈ ਰੱਖਣ ਅਤੇ ਰੋਜ਼ਾਨਾ ਜੀਵਨ ਵਿਚ ਸਫ਼ਾਈ ਨੂੰ ਅਪਣਾਉਣ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ ਗਈ। ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਵਿਭਾਗ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨਾਂ ਵਿਚ ਨਾਗਰਿਕ ਫ਼ਰਜ਼ਾਂ ਪ੍ਰਤੀ ਸੁਚੇਤਨਾ ਤੇ ਵਾਤਾਵਰਨ ਦੀ ਸੰਭਾਲ ਲਈ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ ਅਗਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਪੁਲਿਸ ਵਲੋਂ ਦਾਖ਼ਲ ਹੋ ਕੇ ਗੁਰੂ ਮਰਯਾਦਾ ਦਾ ਘਾਣ ਕਰਨ ਦੇ ਅਮਲ ਬਰਦਾਸ਼ਤਯੋਗ ਨਹੀਂ-...
Ad Position 24