12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਿਹਤ ਵਿਭਾਗ ਨੇ ਸਤੰਬਰ ਮਹੀਨੇ ਦੌਰਾਨ ਵੱਖ-ਵੱਖ ਖ਼ਾਧ ਪਦਾਰਥਾਂ ਤੇ ਮਠਿਆਈਆਂ ਦੇ 23 ਸੈਂਪਲ ਲਏ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਮਨਪ੍ਰੀਤ ਸਿੰਘ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾ ਨੂੰ ਸਾਫ਼-ਸੁਥਰੀਆਂ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫ਼ਟੀ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸੈਂਪਲਿੰਗ ਤੇ ਜਾਂਚ ਮੁਹਿੰਮ ਤੇਜ਼ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਖ਼ਾਸ ਤੌਰ ’ਤੇ ਦੁੱਧ, ਦੁੱਧ ਤੋਂ ਤਿਆਰ ਹੋਣ ਵਾਲੀਆਂ ਮਠਿਆਈਆਂ, ਪਨੀਰ ਅਤੇ ਹੋਰ ਮਿਲਕ ਪ੍ਰੋਡਕਟਸ ਦੀ ਜਾਂਚ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Ad Position 21
No active advertisement
ਸਿਹਤ ਵਿਭਾਗ ਦੇ ਅਧਿਕਾਰੀ ਮਠਿਆਈ ਦੀ ਦੁਕਾਨ ਤੇ ਜਾਂਚ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਮਨਪ੍ਰੀਤ ਸਿੰਘ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾ ਨੂੰ ਸਾਫ਼-ਸੁਥਰੀਆਂ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫ਼ਟੀ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸੈਂਪਲਿੰਗ ਤੇ ਜਾਂਚ ਮੁਹਿੰਮ ਤੇਜ਼ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਖ਼ਾਸ ਤੌਰ ’ਤੇ ਦੁੱਧ, ਦੁੱਧ ਤੋਂ ਤਿਆਰ ਹੋਣ ਵਾਲੀਆਂ ਮਠਿਆਈਆਂ, ਪਨੀਰ ਅਤੇ ਹੋਰ ਮਿਲਕ ਪ੍ਰੋਡਕਟਸ ਦੀ ਜਾਂਚ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਕੁੱਲ 23 ਸੈਂਪਲ ਲਏ ਗਏ। ਇਨ੍ਹਾਂ ਵਿਚੋਂ 11 ਸੈਂਪਲ ਫ਼ੇਲ੍ਹ ਪਾਏ ਗਏ, ਜਦਕਿ 5 ਸੈਂਪਲ ਪਾਸ ਵਿਚ ਪਾਏ ਗਏ ਹਨ। ਇਸ ਤੋਂ ਇਲਾਵਾ 7 ਸੈਂਪਲਾਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸੈਂਪਲ ਨਿਰਧਾਰਿਤ ਮਾਪਦੰਡਾਂ ’ਤੇ ਖਰੇ ਨਹੀਂ ਉੱਤਰਦੇ, ਉਨ੍ਹਾਂ ਦੇ ਮਾਮਲਿਆਂ ਵਿਚ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਤਹਿਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਲਕ ਪ੍ਰੋਡਕਟਸ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਪਿਛਲੇ ਮਹੀਨੇ ਵੀ ਚਾਰ ਤੋਂ ਪੰਜ ਵਾਰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਨਾਕੇ ਲਗਾ ਕੇ ਜਾਂਚ ਕੀਤੀ ਗਈ। ਇਸ ਦੌਰਾਨ ਦੂਜੇ ਜ਼ਿਲ੍ਹਿਆਂ ਤੇ ਦੂਜੇ ਸੂਬਿਆਂ ਤੋਂ ਆਉਣ-ਜਾਣ ਵਾਲੇ ਵਾਹਨਾਂ ਵਿਚ ਭਿਜਾਈਆਂ ਜਾ ਰਹੀਆਂ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਵਿਚ ਭੇਜੇ ਗਏ ਹਨ। ਉਨ੍ਹਾਂ ਵਿਭਾਗ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖ਼ਰੀਦਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਤਿਓਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਐੱਫ. ਐੱਸ. ਐੱਸ. ਏ. ਆਈ. ਲਾਇਸੈਂਸ ਜਾਂ ਰਜਿਸਟਰੇਸ਼ਨ ਵਾਲੇ ਭਰੋਸੇਯੋਗ ਉਤਪਾਦਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਜਿਹੀਆਂ ਵਸਤਾਂ ਖ਼ਰੀਦਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਨ੍ਹਾਂ ’ਤੇ ਨਿਰਮਾਣ ਦੀ ਮਿਤੀ, ਮਿਆਦ ਪੁੱਗਣ ਦੀ ਮਿਤੀ ਜਾਂ ਹੋਰ ਜ਼ਰੂਰੀ ਜਾਣਕਾਰੀ ਦਰਜ ਨਾ ਹੋਵੇ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣ ਸਮੇਂ ਉਨ੍ਹਾਂ ਦੀ ਸ਼ੈਲਫ ਲਾਈਫ਼ ਅਤੇ ਵਰਤੋਂ ਦੀ ਆਖ਼ਰੀ ਮਿਤੀ ਦੀ ਜਾਂਚ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਸ਼ੱਕੀ ਗੁਣਵੱਤਾ ਵਾਲੇ ਉਤਪਾਦਾਂ ਦੀ ਖ਼ਰੀਦ ਤੋਂ ਬਚਣ ਅਤੇ ਸਿਹਤ ਨਾਲ ਜੁੜੇ ਕਿਸੇ ਵੀ ਜੋਖ਼ਮ ਨੂੰ ਘਟਾਉਣ ਲਈ ਜਾਗਰੂਕ ਖਪਤਕਾਰ ਬਣਨ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਦੇ ਆਧਾਰ ’ਤੇ ਜ਼ਿਲ੍ਹੇ ਦੀਆਂ ਅੰਤਿਮ ਫ਼ੋਟੋ ਵੋਟਰ ਸੂਚੀਆਂ ਜਾਰੀ ਅਗਲੀ ਖ਼ਬਰ ਵਿਸ਼ਵ ’ਵਰਸਿਟੀ ਵਲੋਂ ‘ਜਸਟਿਸ ਐਟ ਦਾ ਡੋਰਸਟੈੱਪ’ ਕੈਂਪ ਰਾਹੀਂ ਕਾਨੂੰਨੀ ਹੱਕਾਂ ਬਾਰੇ ਕੀਤਾ ਜਾਗਰੂਕ
Ad Position 24