13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫ਼ਤਹਿਗੜ੍ਹ ਸਾਹਿਬ ਕਿਸਾਨਾਂ ਦੀ ਮਿਹਨਤ ਤੇ ਸੂਝ-ਬੂਝ ਸਦਕਾ ਪਰਾਲੀ ਪ੍ਰਬੰਧਨ ’ਚ ਪੰਜਾਬ ਭਰ ’ਚ ਮੋਹਰੀ ਬਣਿਆ- ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਦੀ ਬਿਜਾਈ ਤੇ ਸਿੰਜਾਈ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਤੇ ਖੇਤਾਂ ਤੱਕ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ, ਜਿਸ ਨਾਲ ਝੋਨੇ ਦੀ ਫ਼ਸਲ ਦਾ ਚੰਗਾ ਝਾੜ ਪ੍ਰਾਪਤ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਖੇਤੀਬਾੜੀ ਵਿਭਾਗ ਵਲੋਂ ਅੱਤੇਵਾਲੀ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਦੀ ਬਿਜਾਈ ਤੇ ਸਿੰਜਾਈ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਤੇ ਖੇਤਾਂ ਤੱਕ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ, ਜਿਸ ਨਾਲ ਝੋਨੇ ਦੀ ਫ਼ਸਲ ਦਾ ਚੰਗਾ ਝਾੜ ਪ੍ਰਾਪਤ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਖੇਤੀਬਾੜੀ ਵਿਭਾਗ ਵਲੋਂ ਅੱਤੇਵਾਲੀ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ। ਵਿਧਾਇਕ ਐਡ. ਰਾਏ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੇ ਆਪਣੀ ਮਿਹਨਤ, ਸੂਝ-ਬੂਝ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦਾ ਸਬੂਤ ਦਿੰਦਿਆਂ ਸਾਲ 2025 ਦੌਰਾਨ ਪਰਾਲੀ ਪ੍ਰਬੰਧਨ ਦੇ ਖੇਤਰ ਵਿਚ ਪੰਜਾਬ ਭਰ ਵਿਚ ਮੋਹਰੀ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਇਸ ਸਾਲ 2026 ਵਿਚ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿਚ ਪੂਰੇ ਪੰਜਾਬ ਲਈ ਮਿਸਾਲ ਕਾਇਮ ਕਰੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਖੇਤੀ ਮਸ਼ੀਨਰੀ ਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਦਿਆਂ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿਚ ਵੀ ਮਦਦ ਮਿਲਦੀ ਹੈ। ਇਸ ਮੌਕੇ ਵਿਧਾਇਕ ਰਾਏ ਵਲੋਂ ਪਰਾਲੀ ਪ੍ਰਬੰਧਨ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਦੇ 50 ਅਗਾਂਹਵਧੂ ਕਿਸਾਨਾਂ, 5 ਗਰਾਮ ਪੰਚਾਇਤਾਂ ਅਤੇ 4 ਫ਼ਰਮਾਂ/ਕਿਸਾਨ ਉਤਪਾਦਕ ਸੰਗਠਨਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਨਮਾਨਿਤ ਕਿਸਾਨਾਂ ਅਤੇ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਖੇਤੀ ਮਸ਼ੀਨਰੀ ਦਿੱਤੀ ਗਈ ਹੈ ਅਤੇ ਜਿਪਸਮ ਖਾਦ ਵੀ 50 ਫ਼ੀਸਦੀ ਸਬਸਿਡੀ ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵਿਭਾਗ ਵਲੋਂ ਉਪਲਬਧ ਕਰਵਾਈਆਂ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਹਰਦੀਪ ਸਿੰਘ ਸਵਿੱਖੀ ਦੀ ਅਗਵਾਈ ਵਿਚ ਪਹੁੰਚੀ ਕੇ.ਵੀ.ਕੇ ਦੀ ਟੀਮ ਵਲੋਂ ਕਿਸਾਨਾਂ ਨੂੰ ਵੱਖ ਵੱਖ ਖੇਤੀ ਵਿਸ਼ਿਆਂ ਉੱਪਰ ਜਾਣਕਾਰੀ ਦਿੱਤੀ ਗਈ। ਅਰਵਿੰਦਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ। ਡਾ. ਅਮਨਪ੍ਰੀਤ ਸਿੰਘ ਨੇ ਪਰਾਲੀ ਸਾਂਭਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਕਾਰਜ-ਵਿਧੀ ਬਾਰੇ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ। ਇਸ ਮੌਕੇ ਡਾ. ਰਮਨਦੀਪ ਕੌਰ ਬਾਗਬਾਨੀ ਵਿਕਾਸ ਅਫ਼ਸਰ ਨੇ ਆਏ ਕਿਸਾਨਾਂ ਨੂੰ ਬਾਗ਼ਬਾਨੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮਧੂ ਮੱਖੀਆਂ ਦੀ ਕਾਸ਼ਤ ਵਿਚ ਆ ਰਹੀਆਂ ਮੁਸ਼ਿਕਲਾਂ ਬਾਰੇ ਸੁਝਾਅ ਸਾਂਝੇ ਕੀਤੇ। ਡਾ. ਰਸੂ ਮਹਿੰਦੀਰੱਤਾ ਅਤੇ ਡਾ. ਸੁਖਵਿੰਦਰ ਕੌਰ ਮੱਛੀ ਪਾਲਣ ਅਫ਼ਸਰ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਮੱਛੀ ਪਾਲਣ ਕਿੱਤਾ ਅਪਨਾਉਣ ਲਈ ਅਪੀਲ ਕੀਤੀ। ਇਸ ਮੌਕੇ ਜਗਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਅੰਸ਼ਪ੍ਰੀਤ ਸੇਠੀ, ਗੁਰਲੀਨ ਕੌਰ, ਡੇਅਰੀ ਇੰਸਪੈਕਟਰ, ਬੂਟਾ ਸਿੰਘ, ਖੇਤੀਬਾੜੀ ਅਫ਼ਸਰ, ਡਾ. ਇਕਬਾਲਜੀਤ ਸਿੰਘ ਬੈਨੀਪਾਲ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ ਦਮਨ ਝਾਂਜੀ, ਡੀ. ਪੀ. ਡੀ. ਹਰਮਨਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਹਿਲਾ ਵਰਕਰਾਂ ਦੀ ਭੂਮਿਕਾ ਅਹਿਮ- ਬਹਿਸ਼ਤਾ ਸਿੰਘ
Ad Position 24