ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਾਹਮਣ ਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕ੍ਰਿਸ਼ਨ ਸਿੰਘ ਬ੍ਰਾਹਮਣ ਮਾਜਰਾ ਦੇ ਪਰਿਵਾਰ ਵਲੋਂ ਮਹੀਨਾਵਾਰ ਅੱਠਵਾਂ ਧਾਰਮਿਕ ਸਮਾਗਮ ਗੁਰੂ ਰਵਿਦਾਸ ਭਵਨ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ ਤੇ ਸ੍ਰੀ 108 ਸੰਤ ਪ੍ਰੀਤਮ ਦਾਸ ਸੰਗਤਪੁਰਾ ਵਾਲਿਆਂ ਨੇ ਗੁਰੂ ਜੀ ਦੀ ਮਹਿਮਾ ਦਾ ਜੱਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕ੍ਰਿਸ਼ਨ ਸਿੰਘ ਬ੍ਰਾਹਮਣ ਮਾਜਰਾ ਦੇ ਪਰਿਵਾਰ ਵਲੋਂ ਮਹੀਨਾਵਾਰ ਅੱਠਵਾਂ ਧਾਰਮਿਕ ਸਮਾਗਮ ਗੁਰੂ ਰਵਿਦਾਸ ਭਵਨ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ ਤੇ ਸ੍ਰੀ 108 ਸੰਤ ਪ੍ਰੀਤਮ ਦਾਸ ਸੰਗਤਪੁਰਾ ਵਾਲਿਆਂ ਨੇ ਗੁਰੂ ਜੀ ਦੀ ਮਹਿਮਾ ਦਾ ਜੱਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਿਉਂਸਪਲ ਕਮੇਟੀ ਸਰਹਿੰਦ ਦੇ ਮੈਂਬਰ ਰਾਮ ਪਾਲ ਸਿੰਘ, ਰਾਜਵਿੰਦਰ ਸਿੰਘ ਭੱਟੀ, ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ, ਮਲਕੀਤ ਸਿੰਘ ਬੈਣਾ ਸ਼ਾਮਿਲ ਹੋਏ। ਇਸ ਮੌਕੇ ਕ੍ਰਿਸ਼ਨ ਸਿੰਘ ਬ੍ਰਾਹਮਣ ਮਾਜਰਾ ਨੇ ਕਿਹਾ ਕਿ ਵਿਸ਼ਵ ਭਰ ਵਿਚ ਸਤਿਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਤਿਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਗੁਰੂ ਜੀ ਦੇ ਜਨਮ ਅਸਥਾਨ ਕਾਸ਼ੀ ਵਾਰਾਣਸੀ ਵਿਖੇ ਪਹੁੰਚਦੀਆਂ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਵਾਰਾਨਸੀ ਲਈ ਸਪੈਸ਼ਲ ਟਰੇਨਾਂ ਚਲਾਈਆਂ ਜਾਣ। ਉਨ੍ਹਾਂ ਦੱਸਿਆ ਕਿ ਮਹੀਨਾਵਾਰ ਸਮਾਗਮਾਂ ਦੀ ਲੜੀ ਤਹਿਤ 25 ਅਕਤੂਬਰ ਨੂੰ ਪਿੰਡ ਸੌਂਢਾ ਵਿਖੇ ਨੌਵਾਂ ਮਹੀਨਾਵਾਰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਬਾਬਾ ਜਗਦੀਸ਼ ਦਾਸ ਬੋਪੁਰ ਵਾਲੇ ਸ਼ਾਮਿਲ ਹੋਣਗੇ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਉਕਤ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੱਖਣ ਸਿੰਘ, ਗਿਆਨ ਸਿੰਘ, ਤਰਸੇਮ ਸਿੰਘ ਬਹਿਬਲਪੁਰ, ਜਸਪਾਲ ਸਿੰਘ, ਬਲਦੇਵ ਸਿੰਘ ਜਿੰਦਲਪੁਰ, ਗਰਜਾ ਸਿੰਘ ਹਰਦਾਸਪੁਰ, ਮੇਜਰ ਸਿੰਘ ਸੌਂਢਾ, ਗੁਰਦੇਵ ਸਿੰਘ ਖ਼ਾਨਪੁਰ, ਬਲਵਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਰਾਜਵੰਤ ਕੌਰ ਭਟਮਾਜਰਾ, ਬੇਅੰਤ ਕੌਰ ਪਵਾਲਾ, ਗੁਰਮੀਤ ਸਿੰਘ ਤਰਖੇੜੀ, ਬੁੱਧ ਰਾਮ, ਅਵਤਾਰ ਸਿੰਘ ਕਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ।