14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

‘ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਰੁੜਕੀ ਤੋਂ ਸ਼ਰਧਾਲੂਆਂ ਦਾ ਜਥਾ ਦਰਸ਼ਨਾਂ ਲਈ ਰਵਾਨਾ

ਜਖਵਾਲੀ, 13 ਅਕਤੂਬਰ (ਨਿਰਭੈ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਰੁੜਕੀ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸਰਪੰਚ ਹਰਸ਼ਦੀਪ ਸ਼ਰਮਾ ਨੇ ਹਾਰ ਪਾ ਕੇ ਰਵਾਨਾ ਕੀਤਾ । ਇਸ ਮੌਕੇ ਸਰਪੰਚ ਹਰਸ਼ਦੀਪ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਆਪਣੇ ਧਾਰਮਿਕ ਵਿਸਵਾਸਾਂ ਅਨੁਸਾਰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਜਖਵਾਲੀ, 13 ਅਕਤੂਬਰ (ਨਿਰਭੈ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਰੁੜਕੀ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸਰਪੰਚ ਹਰਸ਼ਦੀਪ ਸ਼ਰਮਾ ਨੇ ਹਾਰ ਪਾ ਕੇ ਰਵਾਨਾ ਕੀਤਾ । ਇਸ ਮੌਕੇ ਸਰਪੰਚ ਹਰਸ਼ਦੀਪ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਆਪਣੇ ਧਾਰਮਿਕ ਵਿਸਵਾਸਾਂ ਅਨੁਸਾਰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਇਹ ਪਿਛਲੇ ਸਮਿਆਂ ਦੌਰਾਨ ਪਿੰਡ ਰੁੜਕੀ ਤੋਂ ਤੀਜੀ ਬੱਸ ਰਵਾਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਸਰਪੰਚ ਹਰਸ਼ਦੀਪ ਸ਼ਰਮਾ, ਬਲਾਕ ਸੰਮਤੀ ਮੈਂਬਰ ਮਨਪ੍ਰੀਤ ਸਿੰਘ ਟਿੰਕਾ, ਪੰਚ ਸਵਰਨ ਕੌਰ, ਪੰਚ ਪਰਮਜੀਤ ਕੌਰ, ਪੰਚ ਧਰਮਪਾਲ ਕੌਰ, ਪੰਚ ਹਰਵਿੰਦਰ ਸ਼ਰਮਾ, ਹਰਜੀਤ ਸਿੰਘ ਰੁੜਕੀ, ਧਰਮਪਾਲ ਭੋਲਾ, ਰਾਮ ਸਿੰਘ, ਪਾਲ ਸਿੰਘ, ਜਗਤਾਰ ਸਿੰਘ ਸਾਬਕਾ ਸੈਨਿਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਜੀ. ਪੀ. ਸੀ. ਦੇ ਵਿਦਿਆਰਥੀਆਂ ਨੇ ਪੀ. ਯੂ. ਜ਼ੋਨਲ ਯੂਥ ਤੇ ਹੈਰੀਟੇਜ ਫ਼ੈਸਟੀਵਲ ’ਚ 4 ਇਨਾਮ ਜਿੱਤੇ
Ad Position 24