14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 14-10-2026
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬੀ. ਐੱਸ. ਸੀ. ਐਗਰੀਕਲਚਰ (ਆਨਰਜ਼) ਦੇ ਵਿਦਿਆਰਥੀਆਂ ਵਲੋਂ ‘ਰੂਰਲ ਐਗਰੀਕਲਚਰਲ ਵਰਕ ਐਕਸਪੀਰੀਐਂਸ’ ਪ੍ਰੋਗਰਾਮ ਤਹਿਤ ਪਿੰਡ ਬਡਾਲੀ ਆਲਾ ਸਿੰਘ ਦੇ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਦੇ ਸੂਰ ਪਾਲਣ ਯੂਨਿਟ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੂਰ ਪਾਲਣ, ਪਸ਼ੂ ਪ੍ਰਬੰਧਨ ਤੇ ਇਸ ਕਿੱਤੇ ਰਾਹੀਂ ਆਮਦਨ ਵਧਾਉਣ ਦੇ ਵਿਹਾਰਕ ਪਹਿਲੂਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਦਿਲਬਾਗ ਸਿੰਘ ਨੇ ਸਾਲ 2011 ਵਿਚ ਸ਼ੁਰੂ ਕੀਤੇ ਆਪਣੇ ਸਫ਼ਰ ਬਾਰੇ ਵਿਦਿਆਰਥੀਆਂ ਨੂੰ ਆਪਣੇ ਤਜਰਬਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਮਿਹਨਤ, ਸਬਰ ਅਤੇ ਸੁਚੱਜਾ ਪ੍ਰਬੰਧਨ ਕਿਸੇ ਵੀ ਕਾਰੋਬਾਰ ਦੀ ਸਫਲਤਾ ਲਈ ਅਹਿਮ ਹੁੰਦੇ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਵਿਚ ਹੀ ਰਹਿ ਕੇ ਮਿਹਨਤ ਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਖੇਤੀਬਾੜੀ ਨਾਲ ਜੁੜੇ ਸਹਾਇਕ ਕਿੱਤਿਆਂ ਦੀਆਂ ਸੰਭਾਵਨਾਵਾਂ ਨੂੰ ਸਮਝਣ ਅਤੇ ਸਵੈ-ਰੁਜ਼ਗਾਰ ਤੇ ਉਦਮਤਾ ਵੱਲ ਪ੍ਰੇਰਿਤ ਹੋਣ ਵਿਚ ਸਹਾਇਕ ਸਿੱਧ ਹੁੰਦੇ ਹਨ। ਇਸ ਦੌਰੇ ਦੌਰਾਨ ਡਾ. ਸੰਦੀਪ ਕੁਮਾਰ ਸਿੰਘ, ਡਾ. ਗੋਪਾਲ ਮਣੀ, ਡਾ. ਸੁਮਨ ਤੇ ਸਤਵੰਤ ਸਿੰਘ ਨੇ ਵੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਟਿੱਬੀ ਵਿਖੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਕੀਤੇ ਤਕਸੀਮ ਅਗਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਰੁੜਕੀ ਤੋਂ ਸ਼ਰਧਾਲੂਆਂ ਦਾ ਜਥਾ ਦਰਸ਼ਨਾਂ ਲਈ ਰਵਾਨਾ
Ad Position 24